ਪੰਜਾਬ ‘ਚ 98 ਫ਼ੀਸਦੀ ਲੋਕਾਂ ਨੂੰ ਲੱਗ ਚੁੱਕੈ ਕੋਵਿਡ ਦਾ ਪਹਿਲਾ ਟੀਕਾ

ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਯੂਨਾਈਟਿਡ ਸਟੇਟਸ ਏਜੰਸੀ ਫਾਰ ਇੰਟਰਨੈਸ਼ਨਲ ਡਿਵੈੱਲਪਮੈਂਟ (ਯੂ. ਐੱਸ. ਏ. ਆਈ. ਡੀ.) ਵਲੋਂ ਕੋਵਿਡ-19 ਮਹਾਮਾਰੀ ਨਾਲ ਲੜਨ ‘ਚ ਅਹਿਮ ਭੂਮਿਕਾ ਨਿਭਾਉਣ ਲਈ ਸਹਿਯੋਗੀ ਸਾਰੀਆਂ ਗੈਰ-ਸਰਕਾਰੀ ਸੰਸਥਾਵਾਂ (ਐੱਨ. ਜੀ. ਓਜ਼) ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਰਾਜ ਦੀ 18 ਸਾਲ ਤੋਂ ਵੱਧ ਉਮਰ ਵਰਗ ਦੀ 98 ਫ਼ੀਸਦੀ ਆਬਾਦੀ ਨੇ ਕੋਵਿਡ ਟੀਕਾਕਰਣ ਦੀ ਪਹਿਲੀ ਡੋਜ਼ ਲਗਵਾਉਣ ‘ਚ ਸਫ਼ਲਤਾ ਹਾਸਲ ਕੀਤੀ ਹੈ, ਜਦ ਕਿ ਇਸੇ ਉਮਰ ਵਰਗ ਦੇ 86 ਫ਼ੀਸਦੀ ਲੋਕਾਂ ਨੇ ਦੂਜੀ ਖ਼ੁਰਾਕ ਪ੍ਰਾਪਤ ਕਰ ਲਈ ਹੈ। ਇਹ ਅੰਕੜੇ 12 ਮਈ, 2023 ਤੱਕ ਪੋਰਟਲ ’ਤੇ ਉਪਲੱਬਧ ਜਾਣਕਾਰੀ ਅਨੁਸਾਰ ਹਨ।

ਸਿਹਤ ਮੰਤਰੀ ਕੋਵਿਡ ਮਹਾਮਾਰੀ ਦੌਰਾਨ ਵਿਸ਼ੇਸ਼ ਤੌਰ ’ਤੇ ਕੋਵਿਡ-19 ਟੀਕਾਕਰਨ ਦੇ ਖੇਤਰ ‘ਚ ਤਜੁਰਬਿਆਂ ਅਤੇ ਸਿੱਖਿਆਵਾਂ ਨੂੰ ਸਾਂਝਾ ਕਰਨ ਲਈ ਯੂ. ਐੱਸ. ਏ. ਆਈ. ਡੀ. ਅਤੇ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਹ ਇਸ ਮੀਟਿੰਗ ਦੇ ਮੁੱਖ ਮਹਿਮਾਨ ਸਨ, ਜਿਸ ਦਾ ਆਯੋਜਨ ਉਨ੍ਹਾਂ ਸਾਰੇ ਭਾਈਵਾਲਾਂ ਦੇ ਯਤਨਾਂ ਨੂੰ ਮਾਨਤਾ ਦੇਣ ਲਈ ਕੀਤਾ ਗਿਆ ਸੀ, ਜਿਨ੍ਹਾਂ ਦੇ ਯੋਗਦਾਨ ਨਾਲ ਪੰਜਾਬ ਸਫ਼ਲ ਤਰੀਕੇ ਨਾਲ ਕੋਵਿਡ ਖ਼ਿਲਾਫ਼ ਜੰਗ ਜਿੱਤੀ।

Add a Comment

Your email address will not be published. Required fields are marked *