MP ਸਿਮਰਨਜੀਤ ਸਿੰਘ ਮਾਨ ਦੇ ਵੱਡੇ ਭੈਣ ਦਾ ਦੇਹਾਂਤ
September 4, 2022
ਸੰਗਰੂਰ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਡੂੰਘਾ ਸਦਮਾ ਪੁੱਜਿਆ ਹੈ। ਸਿਮਰਨਜੀਤ ਸਿੰਘ ਮਾਨ ਦੇ ਵੱਡੇ ਭੈਣ ਇੰਦਰਜੀਤ ਕੌਰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।
ਬੀਮਾਰ ਹੋਣ ਕਾਰਨ ਇੰਦਰਜੀਤ ਕੌਰ ਹਸਪਤਾਲ ‘ਚ ਦਾਖ਼ਲ ਸਨ। ਆਪਣੀ ਬੀਮਾਰੀ ਨਾਲ ਜੂਝਦੇ ਹੋਏ ਉਹ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਸੈਕਟਰ-25 ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਮੌਕੇ ਪਰਿਵਾਰ ਦੇ ਹਰ ਮੈਂਬਰ ਦੀਆਂ ਅੱਖਾਂ ਨਮ ਸਨ।

