ਰਾਜਾ ਵੜਿੰਗ ਤੇ ਸੁਖਪਾਲ ਖਹਿਰਾ ਖ਼ਿਲਾਫ਼ ਮੁਹਾਲੀ ’ਚ ਕੇਸ ਦਰਜ

ਐੱਸ.ਏ.ਐੱਸ. ਨਗਰ (ਮੁਹਾਲੀ), 3 ਸਤੰਬਰ— ਮੁਹਾਲੀ ਪੁਲੀਸ ਨੇ ਆਮ ਆਦਮੀ ਪਾਰਟੀ (ਆਪ) ਦੀ ਜ਼ਿਲ੍ਹਾ ਐੱਸਏਐੱਸ ਨਗਰ (ਮੁਹਾਲੀ) ਦੀ ਪ੍ਰਧਾਨ ਪ੍ਰਭਜੋਤ ਕੌਰ ਦੀ ਸ਼ਿਕਾਇਤ ’ਤੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਫੇਜ਼-1 ਥਾਣੇ ’ਚ ਕੇਸ ਦਰਜ ਕੀਤਾ ਗਿਆ ਹੈ। ‘ਆਪ’ ਆਗੂ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਉਕਤ ਕਾਂਗਰਸ ਆਗੂਆਂ ਨੇ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਕੀਤੀਆਂ ਨਿਯੁਕਤੀਆਂ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਸਤਖ਼ਤਾਂ ਵਾਲੀ ‘ਝੂਠੀ’ ਤੇ ਗਲਤ ਤੱਥਾਂ ਵਾਲੀ ਸੂਚੀ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ।

ਇਸ ਦੀ ਪੁਸ਼ਟੀ ਕਰਦਿਆਂ ਥਾਣਾ ਫੇਜ਼-1 ਦੇ ਐੱਸਐੱਚਓ ਸੁਮਿਤ ਮੋਰ ਨੇ ਦੱਸਿਆ ਕਿ ਫੇਜ਼-5 ਦੀ ਵਸਨੀਕ ਪ੍ਰਭਜੋਤ ਕੌਰ ਨੇ ਅੱਜ ਹੀ ਮੁਹਾਲੀ ਪੁਲੀਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਤੋਂ ਬਾਅਦ ਮੁੱਢਲੀ ਜਾਂਚ ਤੇ ਡੀਏ ਲੀਗਲ ਦੀ ਸਲਾਹ ਲੈਣ ਮਗਰੋਂ ਉਕਤ ਆਗੂਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 465, 471 ਅਤੇ ਆਈਟੀ ਐਕਟ 66-ਡੀ ਅਧੀਨ ਕੇਸ ਦਰਜ ਕੀਤਾ ਗਿਆ ਹੈ।

Add a Comment

Your email address will not be published. Required fields are marked *