ਪਿਓ ਵਰਗੇ ਸਹੁਰੇ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਨੂੰਹ ਨਾਲ ਕੀਤਾ ਜਬਰ-ਜ਼ਿਨਾਹ

ਨਵਾਂਸ਼ਹਿਰ – ਪਵਿੱਤਰ ਰਿਸ਼ਤਿਆਂ ਨੂੰ ਤਾਰ-ਤਾਰ ਕਰਦੇ ਹੋਏ ਕਲਯੁੱਗੀ ਸੁਹਰੇ ਵੱਲੋਂ ਆਪਣੀ ਨੂੰਹ ਨਾਲ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਮਹਿਲਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਬੀਤੇ ਦਿਨੀਂ ਉਹ ਅਤੇ ਉਸ ਦਾ ਸਹੁਰਾ ਘਰ ਵਿਚ ਇਕੱਲੇ ਸਨ ਕਿ ਦੁਪਹਿਰ ਕਰੀਬ 1 ਵਜੇ ਉਸ ਦਾ ਸਹੁਰਾ ਘਰ ਦਾ ਮੇਨ ਗੇਟ ਬੰਦ ਕਰਕੇ ਉਸ ਦੇ ਕਮਰੇ ’ਚ ਆ ਗਿਆ ਅਤੇ ਅੰਦਰੋਂ ਕੁੰਡੀ ਲਗਾ ਲਈ।

ਉਸ ਨੇ ਦੱਸਿਆ ਕਿ ਉਸ ਦੇ ਸਹੁਰੇ ਨੇ ਉਸ ਦੀ ਇੱਜ਼ਤ ਨਾਲ ਖਿਲਵਾੜ ਕਰਦੇ ਹੋਏ ਜਬਰ-ਜ਼ਿਨਾਹ ਕੀਤਾ। ਪੁਲਸ ਨੇ ਪੀੜਤ ਮਹਿਲਾ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Add a Comment

Your email address will not be published. Required fields are marked *