ਕੇਂਦਰ ਵੱਲੋਂ ਭਗਵੰਤ ਮਾਨ ਨੂੰ ‘ਜ਼ੈੱਡ ਪਲੱਸ’ ਸੁਰੱਖਿਆ

ਨਵੀਂ ਦਿੱਲੀ, 25 ਮਈ-: ਸੂਤਰਾਂ ਨੇ ਦੱਸਿਆ ਕਿ 49 ਸਾਲਾ ਭਗਵੰਤ ਮਾਨ ਨੂੰ ਕੇਂਦਰੀ ਰਿਜ਼ਰਵ ਪੁਲੀਸ ਫੋਰਸ (ਸੀਆਰਪੀਐੱਫ) ਦੇ ਵੀਆਈਪੀ ਸੁਰੱਖਿਆ ਦਸਤੇ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਸੂਤਰਾਂ ਨੇ ਦੱਸਿਆ ਕਿ ਭਗਵੰਤ ਮਾਨ ਨੂੰ ਪੂਰੇ ਭਾਰਤ ’ਚ ਸਿਖਰਲੀ ਸ਼੍ਰੇਣੀ ਦੀ ‘ਜ਼ੈੱਡ ਪਲੱਸ ਸੁਰੱਖਿਆ ਦਿੱਤੀ ਜਾਵੇਗੀ ਅਤੇ ਗ੍ਰਹਿ ਮੰਤਰਾਲੇ ਨੇ ਹਾਲ ਹੀ ਵਿੱਚ ਇਸ ਦੀ ਮਨਜ਼ੂਰੀ ਦਿੱਤੀ ਹੈ।’ ਉਨ੍ਹਾਂ ਦੱਸਿਆ ਕਿ ਸੀਆਰਪੀਐੱਫ ਜਲਦੀ ਹੀ ਭਗਵੰਤ ਮਾਨ ਦੀ ਸੁਰੱਖਿਆ ਦਾ ਜ਼ਿੰਮਾ ਸੰਭਾਲੇਗੀ ਅਤੇ ਇਸ ਲਈ 55 ਹਥਿਆਰਬੰਦ ਜਵਾਨਾਂ ਦੀ ਟੀਮ ਭੇਜੀ ਗਈ ਹੈ। ਸੂਤਰਾਂ ਨੇ ਦੱਸਿਆ ਕਿ ਪੰਜਾਬ ਪੁਲੀਸ ਦੀ ਸੁਰੱਖਿਆ ਤੋਂ ਇਲਾਵਾ ਦਿੱਤੀ ਗਈ ‘ਜ਼ੈੱਡ ਪਲੱਸ’ ਸੁਰੱਖਿਆ ਮੁੱਖ ਮੰਤਰੀ ਦੀ ਰਿਹਾਇਸ਼ ਤੇ ਉਨ੍ਹਾਂ ਦੇ ਪਰਿਵਾਰ ਦੇ ਨੇੜਲੇ ਮੈਂਬਰਾਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਹੱਦੀ ਸੂਬੇ ’ਚ ਖਾਲਿਸਤਾਨੀ ਗਤੀਵਿਧੀਆਂ ਕਾਰਨ ਮੁੱਖ ਮੰਤਰੀ ਨੂੰ ਖਤਰੇ ਦੇ ਖਦਸ਼ੇ ਨੂੰ ਦੇਖਦਿਆਂ ਕੇਂਦਰੀ ਏਜੰਸੀਆਂ ਤੇ ਸੁਰੱਖਿਆ ਏਜੰਸੀਆਂ ਨੇ ਭਗਵੰਤ ਮਾਨ ਨੂੰ ‘ਜ਼ੈੱਡ ਪਲੱਸ’ ਸੁਰੱਖਿਆ ਦੇਣ ਦੀ ਸਿਫਾਰਸ਼ ਕੀਤੀ ਹੈ।

Add a Comment

Your email address will not be published. Required fields are marked *