ਕੈਨੇਡਾ ਗਏ ਵਿਦਿਆਰਥੀਆਂ ਨੂੰ ਲੈ ਕੇ ਇਮੀਗ੍ਰੇਸ਼ਨ ਮੰਤਰੀ ਸਾਨ ਫਰੇਜ਼ਰ ਦਾ ਅਹਿਮ ਬਿਆਨ

ਕੈਨੇਡਾ ਗਏ ਵਿਦਿਆਰਥੀਆਂ ਨੂੰ ਲੈ ਕੇ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸਾਨ ਫਰੇਜ਼ਰ (Sean Fraser) ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਸਾਨ ਫਰੇਜ਼ਰ ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ ਅੰਤਰਰਾਸ਼ਟਰੀ ਵਿਦਿਆਰਥੀ ਕੇਸਾਂ ‘ਚ ਲਾਏ ਜਾ ਰਹੇ ਜਾਅਲੀ ਦਾਖਲਾ ਪੱਤਰਾਂ ਦੀ ਜਾਂਚ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਉਹ ਦੋਸ਼ੀਆਂ ਦੀ ਪਛਾਣ ਕਰਨ ਧਿਆਨ ਕੇਂਦਰਿਤ ਕਰ ਰਹੇ ਹਨ, ਨਾ ਕਿ ਪੀੜਤਾਂ ਨੂੰ ਸਜ਼ਾ ਦੇਣ ਵੱਲ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਕੈਨੇਡਾ ਨੂੰ ਬਹੁਤ ਦੇਣ ਹੈ ਤੇ ਅਸੀਂ ਠੱਗੀ ਦੇ ਸ਼ਿਕਾਰ ਵਿਦਿਅਰਥੀਆਂ ਦਾ ਇਕ-ਇਕ ਕੇਸ ਦੇਖ ਕੇ ਪੀੜਤਾਂ ਦੀ ਮਦਦ ਲਈ ਵਚਨਬੱਧ ਹਾਂ।

ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸਾਨ ਫਰੇਜ਼ਰ ਵੱਲੋਂ ਦਿੱਤਾ ਗਿਆ ਇਹ ਬਿਆਨ ਪੰਜਾਬ ਤੋਂ ਆਏ ਉਨ੍ਹਾਂ ਵਿਦਿਆਰਥੀਆਂ ਨੂੰ ਬਹੁਤ ਵੱਡਾ ਹੌਸਲਾ ਦੇਣ ਵਾਲਾ ਹੈ, ਜਿਨ੍ਹਾਂ ਦੇ ਸਿਰ ‘ਤੇ ਜਾਅਲੀ ਦਾਖਲਾ ਪੱਤਰਾਂ ਕਾਰਨ ਕੈਨੇਡਾ ਤੋਂ ਡਿਪੋਰਟ ਹੋਣ ਦੀ ਤਲਵਾਰ ਲਟਕ ਰਹੀ ਸੀ।

Add a Comment

Your email address will not be published. Required fields are marked *