ਇਟਲੀ ‘ਚ 28 ਮਈ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਮਿਲਾਨ: ਇਟਲੀ ਦੇ ਜ਼ਿਲ੍ਹਾ ਆਰੇਸੋ ਦੇ ਗੁਰਦੁਆਰਾ ਸੰਗਤਾਂ ਸਭਾ ਤੈਰਾਨੋਵਾ ਦੀਆਂ ਸਿੱਖ ਸੰਗਤਾਂ ਵੱਲੋਂ 28 ਮਈ ਦਿਨ ਐਤਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ। ਜਿਸ ਸਬੰਧੀ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਸੰਗਤ ਸਭਾ ਦੀ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਉਲੀਕੇ ਗਏ ਹਨ, ਜਿੰਨ੍ਹਾਂ ਲਈ ਲੋੜੀਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਦੌਰਾਨ ਕਵੀਸ਼ਰੀ ਭਾਈ ਗੁਰਮੁੱਖ ਸਿੰਘ ਜੌਹਲ ਤੋਂ ਇਲਾਵਾ ਸਿੰਘਾਂ ਵੱਲੋ ਗਤਕਾ ਕਲ੍ਹਾਂ ਦੇ ਜੌਹਰ ਵੀ ਵਿਖਾਏ ਜਾਣਗੇ। 

ਦੱਸਣਯੋਗ ਹੈ ਕਿ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਹਰ ਸਾਲ ਹਜਾਰਾਂ ਸੰਗਤਾਂ ਦਾ ਇਕੱਠ ਹੁੰਦਾ ਹੈ।  ਇਸ ਮੌਕੇ ਸਟੇਜ ਸਕੱਤਰ ਹਰਪ੍ਰੀਤ ਸਿੰਘ ਜ਼ੀਰਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਹੋਣੀ ਇਕ ਵੀਡੀਓ ਕਾਲ ਰਾਹੀਂ ਆਈਆਂ ਸੰਗਤਾਂ ਨੂੰ ਖ਼ਾਲਸੇ ਦੇ ਪ੍ਰਗਟ ਦਿਹਾੜੇ ਦੀਆਂ ਖੁਸ਼ੀਆ ਮੌਕੇ ਕਰਵਾਏ ਜਾਣ ਵਾਲੇ ਨਗਰ ਕੀਰਤਨ ਵਿਚ ਸੰਬੋਧਨ ਕਰਨਗੇ। ਦੱਸਣਯੋਗ ਹੈ ਕਿ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਹੋਣਾਂ ਨੂੰ ਨਗਰ ਕੀਰਤਨ ਵਿਚ ਸ਼ਮੂਲੀਅਤ ਲਈ ਸੱਦਾ ਪੱਤਰ ਵੀ ਦਿੱਤਾ ਗਿਆ ਸੀ ਪਰ ਉਹ ਆਪਣੇ ਰੁਝੇਵਿਆਂ ਕਰਕੇ ਨਹੀਂ ਪਹੁੰਚ ਸਕਦੇ ਪਰ ਇੱਕ ਵੀਡੀਓ ਸੰਦੇਸ਼ ਰਾਹੀ ਹਾਜ਼ਰੀ ਜ਼ਰੂਰ ਲਗਵਾਉਣਗੇ।

Add a Comment

Your email address will not be published. Required fields are marked *