ਪੰਜਾਬ ਦੇ DGP ਸਾਰੇ ਰੈਂਕ ਦੇ ਪੁਲਸ ਮੁਲਾਜ਼ਮਾਂ ਨੂੰ ਮਿਲਣਗੇ, ਸਮੱਸਿਆਵਾਂ ਕਰਨਗੇ ਹੱਲ

ਜਲੰਧਰ : ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਜ਼ਿਲ੍ਹਿਆਂ ਦੇ ਦੌਰਿਆਂ ਦੌਰਾਨ ਹੁਣ ਅਧਿਕਾਰੀਆਂ ਅਤੇ ਜਵਾਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਾਣਨਗੇ ਅਤੇ ਉਨ੍ਹਾਂ ਦੇ ਹੱਲ ਕਰਨਗੇ। ਇਸ ਦੀ ਸ਼ੁਰੂਆਤ ਉਨ੍ਹਾਂ ਨੇ ਲੁਧਿਆਣਾ ਦਾ ਦੌਰਾ ਕਰ ਕੇ ਕੀਤੀ ਹੈ। ਇੱਥੇ ‘ਵੱਡੇ ਖਾਣੇ’ ਦੇ ਮੌਕੇ ’ਤੇ ਸਾਰੇ ਰੈਂਕ ਦੇ ਪੁਲਸ ਅਧਿਕਾਰੀਆਂ ਅਤੇ ਜਵਾਨਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਗੌਰਵ ਯਾਦਵ ਨੇ ਕਿਹਾ ਕਿ ਇਹ ਅਨੁਭਵ ਬਹੁਤ ਵਧੀਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਸਲ ’ਚ ਜ਼ਮੀਨੀ ਪੱਧਰ ’ਤੇ ਪੁਲਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣਨੀਆਂ ਜ਼ਰੂਰੀ ਹਨ।

ਪੰਜਾਬ ’ਚ ਪਹਿਲੀ ਵਾਰ ਗੌਰਵ ਯਾਦਵ ਨੇ ਵੱਡੇ ਖਾਣੇ ’ਚ ਹੇਠਲੇ ਰੈਂਕ ਦੇ ਪੁਲਸ ਮੁਲਾਜ਼ਮਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਖਾਣਾ ਵੀ ਖਾਧਾ। ਡੀ. ਜੀ. ਪੀ. ਦਾ ਮੰਨਣਾ ਹੈ ਕਿ ਇਸ ਨੂੰ ਸ਼ੁਰੂ ਕਰਨ ਨਾਲ ਹੇਠਲੇ ਰੈਂਕ ਦੇ ਪੁਲਸ ਮੁਲਾਜ਼ਮਾਂ ਦਾ ਮਨੋਬਲ ਉੱਚਾ ਹੁੰਦਾ ਹੈ ਅਤੇ ਉਨ੍ਹਾਂ ਨੂੰ ਇਹ ਮਹਿਸੂਸ ਹੁੰਦਾ ਹੈ ਕਿ ਪੁਲਸ ਮੁਖੀ ਸਮੱਸਿਆਵਾਂ ਦਾ ਹੱਲ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਉਹ ਲੁਧਿਆਣਾ ਜ਼ਿਲ੍ਹੇ ਤੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਨੂੰ ਹੋਰਨਾਂ ਜ਼ਿਲ੍ਹਿਆਂ ਦੇ ਦੌਰਿਆਂ ਦੌਰਾਨ ਵੀ ਜਾਰੀ ਰੱਖਣਗੇ ਅਤੇ ਵੱਡੇ ਖਾਣੇ ਦੌਰਾਨ ਹੇਠਲੇ ਪੁਲਸ ਮੁਲਾਜ਼ਮਾਂ ਨੂੰ ਮਿਲਣਗੇ। ਦਿਲਚਸਪ ਗੱਲ ਇਹ ਹੈ ਕਿ ਮਹਿਲਾ ਕਾਂਸਟੇਬਲਾਂ ਨੇ ਡੀ. ਜੀ. ਪੀ. ਨਾਲ ਖਾਣਾ ਖਾਧਾ ਅਤੇ ਉਨ੍ਹਾਂ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ।

Add a Comment

Your email address will not be published. Required fields are marked *