CM ਮਾਨ ਨੇ ਰਜਿਸਟਰੀਆਂ ਦੀ NOC ਨੂੰ ਲੈ ਕੇ ਭਲਕੇ ਸੱਦੀ ਅਹਿਮ ਮੀਟਿੰਗ
May 30, 2023
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ ਅਹਿਮ ਮੀਟਿੰਗ ਬੁਲਾਈ ਗਈ ਹੈ। ਮੁੱਖ ਮੰਤਰੀ ਨੇ ਜਾਇਦਾਦ ਦੀਆਂ ਰਜਿਸਟਰੀਆਂ ਦੀ ਐੱਨ. ਓ. ਸੀ. ਨੂੰ ਲੈ ਕੇ ਭਲਕੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰਾਂ ਦੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਦੌਰਾਨ ਰਜਿਸਟਰੀਆਂ ਦੀ ਐੱਨ. ਓ. ਸੀ. ਦੇ ਮਸਲੇ ਨੂੰ ਲੈ ਕੇ ਮੰਥਨ ਕੀਤਾ ਜਾਵੇਗਾ। ਇਸ ਮੀਟਿੰਗ ’ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਫ਼ੈਸਲਾ ਲੈ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਜਾ ਸਕਦੀ ਹੈ।

