ਮਹਾਰਾਸ਼ਟਰ ‘ਚ ਮੌਬ ਲਿੰਚਿੰਗ, ਪਿੰਡ ਵਾਸੀਆਂ ਨੇ ਬੱਕਰੀ ਚੋਰ ਸਮਝ ਕੇ 3 ਸਿੱਖ ਬੱਚਿਆਂ ਨੂੰ ਕੁੱਟਿਆ

ਮੁੰਬਈ : ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ ‘ਚ ਮੌਬ ਲਿੰਚਿੰਗ ਦੀ ਇਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਭੀੜ ਨੇ ਸਿੱਖ ਭਾਈਚਾਰੇ ਦੇ 3 ਬੱਚਿਆਂ ਨੂੰ ਬੱਕਰੀ ਚੋਰ ਸਮਝ ਕੇ ਬੁਰੀ ਤਰ੍ਹਾਂ ਕੁੱਟਿਆ। ਇਨ੍ਹਾਂ ‘ਚੋਂ ਇਕ 14 ਸਾਲਾ ਬੱਚੇ ਦੀ ਮੌਤ ਹੋ ਗਈ, ਜਦਕਿ ਪੁਲਸ ਨੇ 2 ਨੂੰ ਬਚਾ ਕੇ ਹਸਪਤਾਲ ‘ਚ ਦਾਖਲ ਕਰਵਾਇਆ। ਮਾਮਲੇ ‘ਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਇਸ ਮਾਮਲੇ ਵਿੱਚ ਕੁਲ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁੱਖ ਦੋਸ਼ੀ ਗ੍ਰਾਮ ਪੰਚਾਇਤ ਦੇ ਸਾਬਕਾ ਸਰਪੰਚ ਅਕਰਮ ਪਟੇਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦਰਅਸਲ, 27 ਮਈ ਨੂੰ ਮਹਾਰਾਸ਼ਟਰ ਦੇ ਪਰਭਣੀ ‘ਚ 3 ਸਿੱਖ ਬੱਚਿਆਂ ਨੂੰ ਲੋਕਾਂ ਨੇ ਬੱਕਰੀ ਚੋਰ ਸਮਝ ਕੇ ਕੁੱਟ ਦਿੱਤਾ ਸੀ, ਜਿਨ੍ਹਾਂ ਵਿੱਚ ਇਕ ਸਿੱਖ ਬੱਚੇ ਦੀ ਮੌਤ ਹੋ ਗਈ ਹੈ।

Add a Comment

Your email address will not be published. Required fields are marked *