ਜੇਕਰ 2024 ਦੀਆਂ ਚੋਣਾਂ ਜਿੱਤਦੇ ਨੇ ਟਰੰਪ ਤਾਂ ਚੁੱਕਣਗੇ ਇਹ ਵੱਡਾ ਕਦਮ

ਵਾਸ਼ਿੰਗਟਨ-: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ 2024 ਦੀਆਂ ਚੋਣਾਂ ਜਿੱਤਣ ਤੋਂ ਬਾਅਦ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਬੱਚਿਆਂ ਦੀ ਜਨਮ ਅਧਿਕਾਰ ਨਾਗਰਿਕਤਾ ਨੂੰ ਖ਼ਤਮ ਕਰਨ ਦਾ ਸੰਕਲਪ ਲਿਆ ਹੈ। ਸੀ.ਬੀ.ਐੱਸ. ਨਿਊਜ਼ ਦੀਆਂ ਰਿਪੋਰਟਾਂ ਮੁਤਾਬਕ ਗ੍ਰਹਿ ਯੁੱਧ ਤੋਂ ਬਾਅਦ ਲਾਗੂ ਕੀਤੇ ਗਏ ਸੰਵਿਧਾਨ ਦੀ 14ਵੀਂ ਸੋਧ ਵਿਚ ਇਹ ਘੋਸ਼ਣਾ ਕੀਤੀ ਗਈ ਸੀ ਕਿ ਅਮਰੀਕਾ ਵਿੱਚ ਜਨਮੇ ਸਾਰੇ ਬੱਚੇ ਅਮਰੀਕਾ ਅਤੇ ਉਸ ਰਾਜ ਦੇ ਨਾਗਰਿਕ ਹਨ ਜਿੱਥੇ ਉਹ ਰਹਿੰਦੇ ਹਨ।

ਟਰੰਪ ਨੇ ਮੰਗਲਵਾਰ ਨੂੰ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਉਹ ਵ੍ਹਾਈਟ ਹਾਊਸ ਵਿੱਚ ਜਨਵਰੀ 2025 ਵਿੱਚ ਪਹਿਲੇ ਦਿਨ ਇੱਕ ਕਾਰਜਕਾਰੀ ਆਦੇਸ਼ ਜਾਰੀ ਕਰਨਗੇ, ਜਿਸ ਵਿੱਚ ਸੰਘੀ ਸਰਕਾਰ ਨੂੰ ਨਿਰਦੇਸ਼ ਦਿੱਤਾ ਜਾਵੇਗਾ ਕਿ ਉਹ ਮਾਤਾ-ਪਿਤਾ ਸਮੇਤ ਉਨ੍ਹਾਂ ਬੱਚਿਆਂ ਨੂੰ ਨਾਗਰਿਕਤਾ ਤੋਂ ਵਾਂਝੇ ਕਰਨ ਜੋ ਅਮਰੀਕੀ ਨਾਗਰਿਕ ਨਹੀਂ ਹਨ ਜਾਂ ਕਾਨੂੰਨੀ ਤੌਰ ‘ਤੇ ਸਥਾਈ ਨਿਵਾਸੀ ਨਹੀਂ ਹਨ। ਸਾਬਕਾ ਰਾਸ਼ਟਰਪਤੀ ਨੇ ਕਿਹਾ, ”ਮੇਰੀ ਨੀਤੀ ਗੈਰ-ਕਾਨੂੰਨੀ ਪ੍ਰਵਾਸ ਨੂੰ ਜਾਰੀ ਰੱਖਣ ਦੇ ਉਤਸ਼ਾਹ ਨੂੰ ਰੋਕੇਗੀ, ਹੋਰ ਪ੍ਰਵਾਸੀਆਂ ਨੂੰ ਦੇਸ਼ ‘ਚ ਆਉਣ ਤੋਂ ਰੋਕੇਗੀ ਅਤੇ ਉਨ੍ਹਾਂ ਵਿਦੇਸ਼ੀਆਂ ਨੂੰ ਉਤਸ਼ਾਹਿਤ ਕਰੇਗੀ ਜਿਨ੍ਹਾਂ ਨੂੰ ਬਾਈਡੇਨ ਸਰਕਾਰ ਨੇ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਤੋਂ ਆਪਣੇ ਦੇਸ਼ ਵਾਪਸ ਜਾਣ ਲਈ ਮਜ਼ਬੂਰ ਕੀਤਾ।”

ਅਮਰੀਕਾ ਤੋਂ ਇਲਾਵਾ ਕੈਨੇਡਾ ਅਤੇ ਮੈਕਸੀਕੋ ਵੀ ਜਨਮ ਅਧਿਕਾਰ ਨਾਗਰਿਕਤਾ ਪ੍ਰਦਾਨ ਕਰਦੇ ਹਨ। ਟਰੰਪ ਨੇ ਰਾਸ਼ਟਰਪਤੀ ਹੁੰਦਿਆਂ ਵੀ ਇਹ ਮੁੱਦਾ ਉਠਾਇਆ ਸੀ। ਸੀ.ਐੱਨ.ਐੱਨ. ਦੀ ਰਿਪੋਰਟ ਮੁਤਾਬਕ 2018 ਵਿਚ ਇਕ ਮੈਗਜ਼ੀਨ ਨੂੰ ਦਿੱਤੇ ਇੰਟਰਵਿਊ ਵਿੱਚ ਟਰੰਪ ਨੇ ਕਿਹਾ ਸੀ ਕਿ ਉਹ ਇੱਕ ਕਾਰਜਕਾਰੀ ਰਾਹੀਂ ਜਨਮ ਅਧਿਕਾਰ ਨਾਗਰਿਕਤਾ ਨੂੰ ਖ਼ਤਮ ਕਰਨਗੇ, ਹਾਲਾਂਕਿ ਉਨ੍ਹਾਂ ਨੇ ਇੱਕ ਸਮਾਂ ਸੀਮਾ ਨਿਰਧਾਰਤ ਨਹੀਂ ਕੀਤੀ ਸੀ। ਟਰੰਪ ਨੇ 2019 ਵਿੱਚ ਇਹ ਵੀ ਕਿਹਾ ਸੀ ਕਿ ਉਹ ਸਮਝਦੇ ਹਨ ਕਿ ਉਨ੍ਹਾਂ ਦੇ ਫੈਸਲੇ ਨੂੰ ਤੁਰੰਤ ਕਾਨੂੰਨੀ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ ਅਤੇ ਇਹ ਸੁਪਰੀਮ ਕੋਰਟ ਦੀ ਮਿਸਾਲ ਦੇ ਉਲਟ ਹੈ ਪਰ ਇਸ ਦੇ ਬਾਵਜੂਦ ਉਹ ਜਨਮ ਅਧਿਕਾਰ ਨਾਗਰਿਕਤਾ ਨੂੰ ਖ਼ਤਮ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੇ ਹਨ।

ਕੀ ਹੈ ਕਾਨੂੰਨ ?

ਜਾਣਕਾਰੀ ਮੁਤਾਬਕ ਜੇਕਰ ਅਮਰੀਕਾ ‘ਚ ਰਹਿ ਰਹੇ ਕਿਸੇ ਗੈਰ-ਕਾਨੂੰਨੀ ਪ੍ਰਵਾਸੀ ਦੇ ਬੱਚੇ ਦਾ ਇੱਥੋਂ ਦੇ ਕਿਸੇ ਹਸਪਤਾਲ ‘ਚ ਜਨਮ ਹੁੰਦਾ ਹੈ ਤਾਂ ਉਨ੍ਹਾਂ ਦੇ ਬੱਚੇ ਨੂੰ ਜਨਮ ਤੋਂ ਹੀ ਅਮਰੀਕਾ ਦੀ ਸਥਾਈ ਨਾਗਰਿਕਤਾ ਮਿਲ ਜਾਂਦੀ ਹੈ, ਭਾਵੇਂ ਪ੍ਰਵਾਸੀ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ‘ਚ ਰਹਿ ਰਿਹਾ ਹੋਵੇ। ਅਮਰੀਕਾ ਵਿੱਚ ਜਨਮ ਅਧਿਕਾਰ ਨਾਗਰਿਕਤਾ ਸੰਵਿਧਾਨ ਦੀ 14ਵੀਂ ਸੋਧ ਤੋਂ ਬਾਅਦ ਲਾਗੂ ਕੀਤਾ ਗਿਆ ਸੀ। 

Add a Comment

Your email address will not be published. Required fields are marked *