ਖਰੜ ‘ਚ ਗੈਂਗਸਟਰਾਂ ਤੇ ਪੁਲਸ ਵਿਚਾਲੇ ਮੁਕਾਬਲਾ, ਅੱਧੀ ਰਾਤ ਨੂੰ ਚੱਲੀਆਂ ਗੋਲੀਆਂ

ਖਰੜ : ਇੱਥੇ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਦੇ ਹੋਏ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਕਰੀਬ 1 ਵਜੇ ਖਰੜ ਨੇੜੇ ਪੁਲਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਨਾਕੇਬੰਦੀ ਦੌਰਾਨ ਪੁਲਸ ਵੱਲੋਂ ਇਕ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਗੱਡੀ ‘ਚ ਬੈਠੇ ਲੋਕਾਂ ਨੇ ਗੱਡੀ ਨਹੀਂ ਰੋਕੀ। ਇਸ ਦੌਰਾਨ ਗੈਂਗਸਟਰਾਂ ਵੱਲੋਂ ਪੁਲਸ ‘ਤੇ ਫਾਇਰਿੰਗ ਕੀਤੀ ਗਈ।

ਜਵਾਬੀ ਕਾਰਵਾਈ ‘ਚ ਪੁਲਸ ਨੇ ਗੋਲੀਆਂ ਚਲਾਈਆਂ ਤਾਂ ਗੋਲੀਆਂ ਦੋਵੇਂ ਗੈਂਗਸਟਰਾਂ ਨੂੰ ਲੱਗ ਗਈਆਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕਾਬੂ ਕੀਤਾ ਗਿਆ। ਦਰਅਸਲ 29 ਮਈ ਨੂੰ ਫਤਿਹਗੜ੍ਹ ਸਾਹਿਬ ਤੋਂ ਪੈਟਰੋਲ ਪੰਪ ਦੇ ਕਰਿੰਦਿਆਂ ਤੋਂ 40 ਲੱਖ ਰੁਪਏ ਲੁੱਟੇ ਗਏ ਸਨ, ਜਿਸ ਤੋਂ ਬਾਅਦ ਅੱਜ ਇਸ ਮਾਮਲੇ ‘ਚ ਪੁਲਸ ਨੇ ਕਾਰਵਾਈ ਕਰਦੇ ਹੋਏ ਦੋਵੇਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉੱਥੇ ਹੀ ਗੈਂਗਸਟਰਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਪੁੱਛਗਿੱਛ ‘ਚ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।

Add a Comment

Your email address will not be published. Required fields are marked *