ਪਾਕਿਸਤਾਨੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਪਰਵੇਜ਼ ਇਲਾਹੀ ਗ੍ਰਿਫ਼ਤਾਰ
June 2, 2023
![](http://mehakewattan.com/wp-content/uploads/2023/06/2023_6image_05_53_16295687310-ll.jpg)
ਲਾਹੌਰ : ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਕਰੀਬੀ ਸਹਿਯੋਗੀ ਚੌਧਰੀ ਪਰਵੇਜ਼ ਇਲਾਹੀ ਨੂੰ ਵੀਰਵਾਰ ਨੂੰ ਇੱਥੇ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰੋਂ ਗ੍ਰਿਫ਼ਤਾਰ ਕਰ ਲਿਆ ਗਿਆ। ਪਾਰਟੀ ਨੇ ਇਹ ਜਾਣਕਾਰੀ ਦਿੱਤੀ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੇ ਟਵੀਟ ਕੀਤਾ, “ਇਹ ਬਹੁਤ ਸ਼ਰਮਨਾਕ ਹੈ। ਸਰਕਾਰ ਆਪਣੇ ਫ਼ਾਸ਼ੀਵਾਦੀ ਨੂੰ ਰੋਕ ਨਹੀਂ ਰਹੀ। ਦੇਸ਼ ਵਿਚ ਮਹਿੰਗਾਈ ਦਰ 38 ਫ਼ੀਸਦੀ ਤਕ ਪਹੁੰਚ ਗਈ ਹੈ ਤੇ ਉਨ੍ਹਾਂ ਦੀ ਪ੍ਰਤੀਕਿਰਿਆ ਇਹ ਹੈ ਕਿ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਵੇਜ਼ ਇਲਾਹੀ ਨੂੰ ਗ੍ਰਿਫ਼ਤਾਰ ਕਰ ਰਹੇ ਹਨ। ਬੇਹੱਦ ਹਾਸੋਹੀਣਾ ਹੈ!”
ਰੋਜ਼ਾਨਾ ਅਖ਼ਬਾਰ ਡਾਨ ਦੀ ਰਿਪੋਰਟ ਵਿਚ ਇਲਾਹੀ ਦੇ ਬੁਲਾਰੇ ਇਕਬਾਲ ਚੌਧਰੀ ਦੇ ਹਵਾਲੇ ਤੋਂ ਦੱਸਿਆ ਗਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਉਸ ਵੇਲੇ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਆਪਣੇ ਘਰ ਤੋਂ ਬਾਹਰ ਨਿਕਲ ਰਹੇ ਸਨ।