ਓਡੀਸ਼ਾ ਰੇਲ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਹੋਈ 200 ਤੋਂ ਪਾਰ

ਓਡੀਸ਼ਾ ‘ਚ ਵਾਪਰੇ ਭਿਆਨਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਦੇਰ ਰਾਤ ਨੂੰ ਪ੍ਰਸ਼ਾਸਨ ਵੱਲੋਂ 200 ਤੋਂ ਵੱਧ ਮੌਤਾਂ ਦੀ ਪੁਸ਼ਟੀ ਕਰ ਦਿੱਤੀ ਗਈ ਹੈ। ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਗਿਣਤੀ ਹੋਰ ਵੱਧ ਸਕਦੀ ਹੈ। ਓਡੀਸ਼ਾ ਦੇ ਮੁੱਖ ਸਕੱਤਰ ਪ੍ਰਦੀਪ ਜੈਨਾ ਨੇ ਅੱਧੀ ਰਾਤ ਨੂੰ ਦੱਸਿਆ ਕਿ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 207 ਹੋ ਚੁੱਕੀ ਹੈ। ਉਨ੍ਹਾਂ ਇਹ ਵੀ ਪੁਸ਼ਟੀ ਕੀਤੀ ਕਿ ਹਾਦਸੇ ਵਿਚ 900 ਲੋਕ ਜ਼ਖ਼ਮੀ ਹੋ ਗਏ ਹਨ। 

ਇਸ ਤੋਂ ਪਹਿਲਾਂ ਘਟਨਾ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਓਡੀਸ਼ਾ ਫਾਇਰ ਸਰਵਿਸਿਜ਼ ਦੇ ਡਾਇਰੈਕਟੋਰਟ ਜਨਰਲ ਸੁਧਾਂਸ਼ੂ ਸਾਰੰਗੀ ਨੇ ਦੱਸਿਆ ਸੀ ਕਿ ਹੁਣ ਤਕ 120 ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਸੀ ਕਿ ਇਹ ਗਿਣਤੀ ਹੋਰ ਵੱਧ ਸਕਦੀ ਹੈ। ਓਡੀਸ਼ਾ ਦੇ ਮੁੱਖ ਸਕੱਤਰ ਪਰਦੀਪ ਜੈਨਾ ਮੁਤਾਬਕ ਰਾਤ 11.45 ਵਜੇ ਤਕ ਮਿਲੀ ਸੂਚਨਾ ਮੁਤਾਬਕ ਹਾਦਸੇ ਵਿਚ ਜ਼ਖ਼ਮੀਆਂ ਦੀ ਗਿਣਤੀ 600 ਦੇ ਕਰੀਬ ਸੀ। ਇਨ੍ਹਾਂ ਸਾਰਿਆਂ ਨੂੰ ਹਸਪਤਾਲ ਪਹੁੰਚਾਇਆ ਜਾ ਚੁੱਕਿਆ ਸੀ। ਜ਼ਿਕਰਯੋਗ ਹੈ ਕਿ ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ‘ਚ ਸ਼ੁੱਕਰਵਾਰ ਸ਼ਾਮ ਕੋਰੋਮੰਡਲ ਐਕਸਪ੍ਰੈੱਸ ਅਤੇ ਬੈਂਗਲੁਰੂ-ਹਾਵੜਾ ਐਕਸਪ੍ਰੈੱਸ ਟਰੇਨ ਦੇ ਪਟੜੀ ਤੋਂ ਉਤਰਨ ਅਤੇ ਇਕ ਮਾਲ ਗੱਡੀ ਨਾਲ ਟਕਰਾਅ ਜਾਣ ਕਾਰਨ ਹੋਏ ਤਿਕੋਣਾ ਰੇਲ ਹਾਦਸਾ ਵਾਪਰ ਗਿਆ।

Add a Comment

Your email address will not be published. Required fields are marked *