ਮਮਤਾ ‘ਚ ‘ਮਮਤਾ’ ਨਹੀਂ, ਓਡਿਸ਼ਾ ਰੇਲ ਹਾਦਸੇ ‘ਤੇ ਅਨੁਰਾਗ ਠਾਕੁਰ ਨੇ ਦੀਦੀ ‘ਤੇ ਕੱਸਿਆ ਤੰਜ

 ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਓਡਿਸ਼ਾ ਰੇਲ ਹਾਦਸੇ ਨੂੰ ਲੈ ਕੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਦੁਖਦਾਈ ਘਟਨਾ ‘ਤੇ ਸਿਆਸਤ ਕਰ ਰਹੇ ਹਨ। ਮਮਤਾ ‘ਚ ‘ਮਮਤਾ’ ਨਹੀਂ ਹੈ। ਉਨ੍ਹਾਂ ਨੂੰ ਅਜਿਹੇ ਮੁੱਦਿਆਂ ‘ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ। ਕੇਂਦਰੀ ਮੰਤਰੀ ਨੇ ਠਾਣੇ ‘ਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਓਡਿਸ਼ਾ ਰੇਲ ਹਾਦਸਾ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ ਤੇ ਅਜਿਹੀਆਂ ਘਟਨਾਵਾਂ ਉੱਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ। ਇਹ ਉਨ੍ਹਾਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹੋਣ ਦਾ ਸਮਾਂ ਹੈ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ।”

ਠਾਕੁਰ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ, ਜਦੋਂ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਮਮਤਾ ਬੈਨਰਜੀ ਵਿਚਾਲੇ ਤਕਰਾਰ ਹੋ ਗਈ। ਮਮਤਾ ਬੈਨਰਜੀ ਹਾਦਸੇ ਵਾਲੀ ਥਾਂ ‘ਤੇ ਮੀਡੀਆ ਨਾਲ ਗੱਲਬਾਤ ਕਰ ਰਹੀ ਸੀ। ਇਸ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਨੂੰ ਲੈ ਕੇ ਅਸ਼ਵਨੀ ਵੈਸ਼ਨਵ ਤੇ ਮਮਤਾ ਬੈਨਰਜੀ ਵਿਚਾਲੇ ਤਕਰਾਰ ਦੇਖਣ ਨੂੰ ਮਿਲੀ, ਜੋ ਮੀਡੀਆ ਦੇ ਕੈਮਰਿਆਂ ‘ਚ ਕੈਦ ਹੋ ਗਈ। ਮਮਤਾ ਨੇ ਪੁੱਛਿਆ ਕਿ ਬਚਾਅ ਕਾਰਜ ਪੂਰਾ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਕਿੰਨੀ ਸੀ। ਵੈਸ਼ਨਵ ਨੇ ਜਵਾਬ ਦਿੱਤਾ ਕਿ ਰਾਜ ਸਰਕਾਰ ਦੇ ਅੰਕੜਿਆਂ ਅਨੁਸਾਰ 238 ਲੋਕਾਂ ਦੀ ਮੌਤ ਹੋਈ ਹੈ, ਜਦੋਂ ਕਿ ਮਮਤਾ ਬੈਨਰਜੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰੀ ਮੰਤਰੀ ਦੁਆਰਾ ਦੱਸੀ ਗਈ ਮੌਤਾਂ ਦੀ ਗਿਣਤੀ ਸ਼ੁੱਕਰਵਾਰ ਦੀ ਸੀ।

ਮਮਤਾ ਬੈਨਰਜੀ ‘ਤੇ ਨਿਸ਼ਾਨਾ ਸਾਧਦਿਆਂ ਅਨੁਰਾਗ ਠਾਕੁਰ ਨੇ ਕਿਹਾ, ”ਮਮਤਾ ਜੀ ਕੇ ਮਨ ਮੇਂ ‘ਮਮਤਾ’ ਨਹੀਂ ਹੈ… ਮਰਨ ਵਾਲਿਆਂ ਦੀ ਗਿਣਤੀ ਸੂਬਾ ਸਰਕਾਰ ਵੱਲੋਂ ਜਾਰੀ ਕੀਤੀ ਜਾਂਦੀ ਹੈ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸੂਬੇ ਦੀ ਸੱਤਾਧਾਰੀ ਸਰਕਾਰ ਨਹੀਂ ਹੈ।” ਉਨ੍ਹਾਂ ਓਡਿਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਦੇ ਤੇਜ਼ੀ ਨਾਲ ਬਚਾਅ ਕਾਰਜ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਰਾਜ ਅਤੇ ਕੇਂਦਰ ਸਰਕਾਰ ਸਮੇਤ ਹਰ ਕੋਈ ਵੱਖ-ਵੱਖ ਹਸਪਤਾਲਾਂ ਵਿੱਚ ਜ਼ਖ਼ਮੀ ਯਾਤਰੀਆਂ ਦੀ ਜਾਨ ਬਚਾਉਣ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਦਸੇ ‘ਚ ਜ਼ਖ਼ਮੀ ਹੋਏ ਲੋਕਾਂ ਦੀ ਤੇਜ਼ੀ ਨਾਲ ਰਿਕਵਰੀ ਲਈ ਕੇਂਦਰ ਸਰਕਾਰ ਦੇ ਨਾਲ-ਨਾਲ ਸੂਬਾ ਸਰਕਾਰ ਪੂਰੀ ਕੋਸ਼ਿਸ਼ ਕਰ ਰਹੀ ਹੈ।

Add a Comment

Your email address will not be published. Required fields are marked *