CM ਭਗਵੰਤ ਮਾਨ ਵਾਤਾਵਰਣ ਦਿਵਸ ਦੇ ਪ੍ਰੋਗਰਾਮ ‘ਚ ਹੋਣਗੇ ਸ਼ਾਮਲ
June 5, 2023
![](http://mehakewattan.com/wp-content/uploads/2023/06/2023_6image_09_29_467119817bhagwantmann-ll.jpg)
ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਾਤਾਵਰਣ ਦਿਵਸ ਦੇ ਪ੍ਰੋਗਰਾਮ ‘ਚ ਸ਼ਾਮਲ ਹੋਣਗੇ। ਇਹ ਪ੍ਰੋਗਰਾਮ ਮੋਹਾਲੀ ਵਿਖੇ ਦੁਪਹਿਰ 12 ਵਜੇ ਰੱਖਿਆ ਗਿਆ ਹੈ। ਇਸ ਪ੍ਰੋਗਰਾਮ ‘ਚ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਸ਼ਿਰੱਕਤ ਕਰਨਗੇ। ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਪੰਜਾਬ ਸਟੇਟ ਵਾਤਾਵਰਣ ਐਵਾਰਡ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਵਾਤਾਵਰਣ ਖੇਤਰ ‘ਚ 50 ਕਰੋੜ ਤੋਂ ਜ਼ਿਆਦਾ ਦੇ ਚੈੱਕ ਵੀ ਵੰਡੇ ਜਾਣਗੇ।