ਓਡੀਸ਼ਾ ਰੇਲ ਹਾਦਸੇ ਵਾਲੀ ਜਗ੍ਹਾ ‘ਤੇ ਪਹੁੰਚੀ CBI ਦੀ ਟੀਮ

CBI ਦੀ 10 ਮੈਂਬਰੀ ਟੀਮ ਨੇ ਸੋਮਵਾਰ ਨੂੰ ਬਾਲਾਸੋਰ ਰੇਲ ਹਾਦਸੇ ਵਾਲੀ ਜਗ੍ਹਾ ਦਾ ਦੌਰਾ ਕੀਤਾ ਤੇ ਆਪਣੀ ਜਾਂਚ ਸ਼ੁਰੂ ਕੀਤੀ। ਰੇਲਵੇ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਖੁਰਦਾ ਰੋਡ ਮੰਡਲ ਦੇ ਡੀਆਰਐੱਮ ਆਰ ਰਾਏ ਨੇ ਕਿਹਾ ਕਿ ਉਨ੍ਹਾਂ ਦੀ ਜਾਣਕਾਰੀ ਮੁਤਾਬਕ ਸੀ.ਬੀ.ਆਈ. ਜਾਂਚ ਸ਼ੁਰੂ ਹੋ ਗਈ ਹੈ ਪਰ ਵਿਸਥਾਰਤ ਵੇਰਵਾ ਅਜੇ ਉਪਲਬਧ ਨਹੀਂ ਹੈ। ਰੇਲਵੇ ਬੋਰਡ ਨੇ ਐਤਵਾਰ ਨੂੰ ਹਾਦਸੇ ਦੀ ਸੀ.ਬੀ.ਆਈ. ਜਾਂਚ ਦੀ ਸਿਫ਼ਾਰਿਸ਼ ਕੀਤੀ ਸੀ।

Add a Comment

Your email address will not be published. Required fields are marked *