ਵਿਜੀਲੈਂਸ ਦੀ ਗ੍ਰਿਫ਼ਤ ‘ਚ ਸਾਬਕਾ ਕਾਂਗਰਸੀ ਵਿਧਾਇਕ ਨੂੰ ਝਟਕਾ
June 6, 2023
![](http://mehakewattan.com/wp-content/uploads/2023/06/2023_6image_06_10_4265212536-ll.jpg)
ਫ਼ਰੀਦਕੋਟ – ਆਮਦਨ ਤੋਂ ਵਧੇਰੇ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸਥਾਨਕ ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫ਼ਤਾਰ ਕੀਤੇ ਇਲਾਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿਲੋਂ ਦੀ ਜ਼ਮਾਨਤ ਦੀ ਦਰਖਾਸਤ ਨੂੰ ਸਥਾਨਕ ਐਡੀਸ਼ਨਲ ਸ਼ੈਸ਼ਨ ਜੱਜ ਦੀ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਜੁਡੀਸ਼ੀਅਲ ਰੀਮਾਂਡ ’ਤੇ ਚੱਲ ਰਹੇ ਅਤੇ ਨਾਭਾ ਜੇਲ੍ਹ ਵਿਚ ਬੰਦ ਸਾਬਕਾ ਵਿਧਾਇਕ ਦੀ ਪੇਸ਼ੀ ਹੁਣ 7 ਜੂਨ ਨੂੰ ਹੋਵੇਗੀ।
ਇੱਥੇ ਇਹ ਦੱਸਣਯੋਗ ਹੈ ਕਿ ਸਥਾਨਕ ਵਿਜੀਲੈਂਸ ਵਿਭਾਗ ਵੱਲੋਂ ਕਾਂਗਰਸੀ ਵਿਧਾਇਕ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੀ ਸ਼ਿਕਾਇਤ ਦੀ ਪੜਤਾਲ ਅਤੇ ਪੁੱਛਗਿੱਛ ਕਰਨ ਉਪਰੰਤ ਬੀਤੀ 15 ਮਈ ਨੂੰ ਗ੍ਰਿਫ਼ਤਾਰ ਕਰਕੇ ਉਸ ਦਾ 22 ਮਈ ਤੱਕ ਪੁਲਸ ਰੀਮਾਂਡ ਹਾਸਲ ਕੀਤਾ ਗਿਆ ਸੀ। ਪੁਲਸ ਰੀਮਾਂਡ ਖਤਮ ਹੋਣ ਉਪਰੰਤ ਅਦਾਲਤ ਦੇ ਹੁਕਮਾਂ ਅਨੁਸਾਰ ਸਾਬਕਾ ਵਿਧਾਇਕ ਨੂੰ ਜੁਡੀਸ਼ੀਅਲ ਰੀਮਾਂਡ ‘ਤੇ ਭੇਜ ਦਿੱਤਾ ਗਿਆ ਸੀ।