ਮਹਾਭਾਰਤ ਦੇ ‘ਸ਼ਕੁਨੀ ਮਾਮਾ’ ਗੂਫੀ ਪੇਂਟਲ ਦਾ ਦੇਹਾਂਤ

ਮੁੰਬਈ : ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪ੍ਰਸਿੱਧ ਟੀ. ਵੀ. ਸੀਰੀਅਲ ‘ਮਹਾਭਾਰਤ’ ‘ਚ ਸ਼ਕੁਨੀ ਮਾਮਾ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫੀ ਪੇਂਟਲ ਦਾ ਦਿਹਾਂਤ ਹੋ ਗਿਆ ਹੈ। ਗੁਫੀ ਪੇਂਟਲ ਨੇ ਮੁੰਬਈ ਦੇ ਇਕ ਨਿੱਜੀ ਹਸਪਤਾਲ ‘ਚ ਆਖ਼ਰੀ ਸਾਹ ਲਏ। ਉਨ੍ਹਾਂ ਦੀ ਉਮਰ 78 ਸਾਲ ਸੀ। 

ਦੱਸਿਆ ਜਾ ਰਿਹਾ ਹੈ ਕਿ ਗੁਫੀ ਪੇਂਟਲ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਹਸਪਤਾਲ ‘ਚ ਦਾਖ਼ਲ ਸਨ। ਗੁਫੀ ਪੇਂਟਲ ਦੇ ਕੋ-ਸਟਾਰ ਸੁਰਿੰਦਰ ਪਾਲ ਨੇ ਉਨ੍ਹਾਂ ਦੇ ਦਿਹਾਂਤ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਅਨੁਸਾਰ, ਗੁਫੀ ਪੇਂਟਲ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4 ਵਜੇ ਦੇ ਕਰੀਬ ਕੀਤਾ ਜਾਵੇਗਾ। ਖ਼ਬਰ ਹੈ ਕਿ ਪਿਛਲੇ ਦਿਨੀਂ ਜਦੋਂ ਗੁਫੀ ਪੇਂਟਲ ਫਰੀਦਾਬਾਦ ‘ਚ ਸਨ ਤਾਂ ਉਦੋਂ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਇਸ ਬਾਅਦ ਤੁਰੰਤ ਉਨ੍ਹਾਂ ਨੂੰ ਇਲਾਜ ਲਈ ਮੁੰਬਈ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। 

Add a Comment

Your email address will not be published. Required fields are marked *