ਘੱਲੂਘਾਰਾ ਦਿਵਸ ਦੇ ਮੌਕੇ ‘ਤੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕੌਮ ਦੇ ਨਾਂ ਸੰਦੇਸ਼ 

ਅੰਮ੍ਰਿਤਸਰ : ਘੱਲੂਘਾਰਾ ਦਿਵਸ ਦੇ ਮੌਕੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂ ‘ਤੇ ਸੰਦੇਸ਼ ਜਾਰੀ ਕੀਤਾ ਗਿਆ। ਉਨ੍ਹਾਂ ਨੇ ਆਪਣੇ ਸੰਦੇਸ਼ ‘ਚ ਸਭ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਜੱਥੇਦਾਰ ਨੇ ਕਿਹਾ ਕਿ ਛੋਟੇ-ਛੋਟੇ ਮਤਭੇਦਾਂ ਦੀ ਪਰਵਾਹ ਨਹੀਂ ਕਰਨੀ ਚਾਹੀਦੀ।

ਸਿੱਖ ਕੌਮ ਮਤਭੇਦਾਂ ਤੋਂ ਉੱਪਰ ਉੱਠ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ‘ਚ ਇਕੱਠੀ ਹੋਵੇ ਅਤੇ ਆਪਣੀਆਂ ਸੰਸਥਾਵਾਂ ਨੂੰ ਮਜ਼ਬੂਤ ਕਰਨ ਦਾ ਯਤਨ ਕਰੀਏ। ਉਨ੍ਹਾਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਨੂੰ ਸ੍ਰੀ ਗੁਰੂ ਨਾਨਕ ਸਾਹਿਬ ਦੇ ਦਰ ਤੋਂ ਕੁੱਝ ਨਹੀਂ ਮਿਲਿਆ, ਉਸ ਨੂੰ ਹੋਰ ਕਿਤੇ ਵੀ ਕੁੱਝ ਨਹੀਂ ਮਿਲੇਗਾ ਕਿਉਂਕਿ ਇਸ ਦਰ ਤੋਂ ਵੱਡਾ ਕੋਈ ਦਰ ਨਹੀਂ ਹੈ। ਇਸ ਕਰਕੇ ਅਸੀਂ ਇਸ ਘਰ ਦੇ ਨਾਲ ਨੌਜਵਾਨੀ ਨੂੰ ਜੋੜਨ ਦਾ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸਭ ਨੂੰ ਰਲ-ਮਿਲ ਕੇ ਬੈਠਣ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਡਰਨ ਜਾਂ ਘਬਰਾਉਣ ਵਾਲੀ ਕੌਮ ਨਹੀਂ ਹੈ।

Add a Comment

Your email address will not be published. Required fields are marked *