ਸਿੱਧੂ ਮੂਸੇ ਵਾਲਾ ਦੀ ਤਸਵੀਰ ਦੀ ਇੰਝ ਦੁਰਵਰਤੋਂ ਕਰ ਰਹੇ ਪਾਕਿਸਤਾਨੀ ਦੁਕਾਨਦਾਰ

ਸੋਸ਼ਲ ਮੀਡੀਆ ’ਤੇ ਕੁਝ ਤਸਵੀਰਾਂ ਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ’ਚ ਦੇਖਿਆ ਜਾ ਸਕਦਾ ਹੈ ਕਿ ਸੁਪਾਰੀ ਪੈਕੇਟਾਂ ’ਤੇ ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੀ ਤਸਵੀਰ ਲੱਗੀ ਹੋਈ ਹੈ।

ਇਹ ਤਸਵੀਰਾਂ ਤੇ ਵੀਡੀਓਜ਼ ਪਾਕਿਸਤਾਨ ਦੀਆਂ ਦੱਸੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਸਿੱਧੂ ਦੇ ਪ੍ਰਸ਼ੰਸਕਾਂ ’ਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ ’ਤੇ ਸਿੱਧੂ ਦੇ ਪ੍ਰਸ਼ੰਸਕਾਂ ਵਲੋਂ ਲਗਾਤਾਰ ਕੁਮੈਂਟਸ ਕੀਤੇ ਜਾ ਰਹੇ ਹਨ ਤੇ ਇਸ ਚੀਜ਼ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿ ਸਿੱਧੂ ਦੀ ਤਸਵੀਰ ਨੂੰ ਇਨ੍ਹਾਂ ਪੈਕੇਟਾਂ ਤੋਂ ਤੁਰੰਤ ਹਟਾਇਆ ਜਾਵੇ।

ਦੱਸ ਦੇਈਏ ਕਿ ਸਿੱਧੂ ਦੀ ਤਸਵੀਰ ਦੇ ਨਾਲ ਉਸ ਦੇ ਗੀਤ ‘295’ ਦਾ ਨਾਂ ਵੀ ਵਰਤਿਆ ਜਾ ਰਿਹਾ ਹੈ। ਇਹ ਵੀ ਗੱਲ ਧਿਆਨ ਦੇਣ ਵਾਲੀ ਹੈ ਕਿ ਅਜੇ ਤਕ ਇਸ ’ਤੇ ਸਿੱਧੂ ਦੇ ਮਾਪਿਆਂ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਹਾਲਾਂਕਿ ਅਜਿਹਾ ਕਰਨ ਦੀ ਇਜਾਜ਼ਤ ਸਿੱਧੂ ਦੇ ਮਾਪਿਆਂ ਵਲੋਂ ਨਹੀਂ ਦਿੱਤੀ ਗਈ ਹੋਵੇਗੀ, ਲਿਹਾਜ਼ਾ ਇਸ ਬ੍ਰਾਂਡ ਨੇ ਆਪਣੀ ਮਰਜ਼ੀ ਨਾਲ ਸਿੱਧੂ ਦੀ ਤਸਵੀਰ ਵਰਤੀ ਹੈ, ਜਿਸ ’ਤੇ ਕਾਨੂੰਨੀ ਕਾਰਵਾਈ ਵੀ ਹੋ ਸਕਦੀ ਹੈ।

Add a Comment

Your email address will not be published. Required fields are marked *