ਕੈਨੇਡਾ ਦੀ ਬੇਅੰਤ ਕੌਰ ਦੇ ਪਰਿਵਾਰ ’ਤੇ 20 ਮਹੀਨਿਆਂ ਬਾਅਦ ਵੱਡੀ ਕਾਰਵਾਈ

ਧਨੌਲਾ (ਰਾਈਆਂ) : ਬਹੁ-ਚਰਚਿਤ ਲਵਪ੍ਰੀਤ ਸਿੰਘ ਖ਼ੁਦਕੁਸ਼ੀ ਮਾਮਲੇ ਵਿਚ ਧਨੌਲਾ ਪੁਲਸ ਵਲੋਂ 14 ਮਹੀਨਿਆਂ ਬਾਅਦ ਮ੍ਰਿਤਕ ਲਵਪ੍ਰੀਤ ਸਿੰਘ ਦੀ ਸੱਸ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੈਨੇਡਾ ਭੇਜੀ ਪਤਨੀ ਬੇਅੰਤ ਕੌਰ ਬਾਜਵਾ ਦੇ ਰਵੱਈਏ ਤੋਂ ਖ਼ਫ਼ਾ ਹੋ ਕੇ ਖ਼ੁਦਕੁਸ਼ੀ ਕਰਨ ਵਾਲੇ ਲਵਪ੍ਰੀਤ ਸਿੰਘ ਵਾਸੀ ਕੇਠੋ ਗੋਬਿੰਦਪੁਰਾ ਧਨੌਲਾ ਦੀ ਸੱਸ ਸੁਖਵਿੰਦਰ ਕੌਰ ਵਾਸੀ ਖੁੱਡੀ ਕਲਾਂ ਨੂੰ ਧਨੌਲਾ ਪੁਲਸ ਨੇ ਗ੍ਰਿਫਤਾਰ ਕਰ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਦੀ ਪੁਸ਼ਟੀ ਪੁਲਸ ਵੱਲੋਂ ਕਰ ਦਿੱਤੀ ਗਈ ਹੈ।

ਇਸ ਕੇਸ ਦੀ ਜਾਂਚ ਲਈ ਤਤਕਾਲੀ ਐੱਸ.ਐੱਸ.ਪੀ. ਸੰਦੀਪ ਗੋਇਲ ਨੇ ਐੱਸ.ਪੀ. ਪੀ.ਬੀ.ਆਈ. ਹਰਬੰਤ ਕੌਰ ਦੀ ਅਗਵਾਈ ਵਿਚ ਐੱਸ. ਆਈ. ਟੀ. (ਸਪੈਸ਼ਲ ਜਾਂਚ ਟੀਮ) ਕਾਇਮ ਕੀਤੀ ਸੀ। ‘ਸਿਟ’ ਵਿਚ ਡੀ.ਐੱਸ.ਪੀ. ਡੀ., ਡੀ.ਐੱਸ.ਪੀ. ਐੱਚ. ਤੋਂ ਇਲਾਵਾ ਥਾਣਾ ਧਨੌਲਾ ਦੇ ਐੱਸ. ਐੱਚ. ਓ. ਨੂੰ ਵੀ ਸ਼ਾਮਲ ਕੀਤਾ ਗਿਆ ਸੀ। ਐੱਸ. ਆਈ. ਟੀ. ਦੀ ਰਿਪੋਰਟ ਐੱਸ. ਐੱਸ. ਪੀ. ਸਾਹਿਬ ਦੀ ਪ੍ਰਵਾਨਗੀ ਉਪਰੰਤ ਥਾਣਾ ਧਨੌਲਾ ਵਿਖੇ ਪਹੁੰਚੀ। ਰਿਪੋਰਟ ਵਿਚ ਐੱਨ.ਆਰ.ਆਈ. ਬੇਅੰਤ ਕੌਰ ਦੀ ਮਾਂ ਅਤੇ ਮ੍ਰਿਤਕ ਲਵਪ੍ਰੀਤ ਸਿੰਘ ਦੀ ਸੱਸ ਨੂੰ ਨਾਮਜ਼ਦ ਕਰਨ ਲਈ ਕਿਹਾ ਗਿਆ। ਜਿਸ ਤੋਂ ਬਾਅਦ ਧਨੌਲਾ ਪੁਲਸ ਵਲੋਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

ਕੀ ਹੈ ਪੂਰਾ ਮਾਮਲਾ 

ਦੱਸਣਯੋਗ ਹੈ ਕਿ ਜ਼ਿਲ੍ਹੇ ਦੇ ਕਸਬਾ ਧਨੌਲਾ ਦੇ ਗੋਬਿੰਦਪੁਰਾ ਕੋਠੇ ਦੇ ਲਵਪ੍ਰੀਤ ਸਿੰਘ ਨੇ ਖ਼ੁਦਕੁਸ਼ੀ ਕੈਨੇਡਾ ਭੇਜੀ ਪਤਨੀ ਦੇ ਰਵੱਈਏ ਤੋਂ ਤੰਗ ਆ ਕੇ 23 ਜੂਨ 2021 ਨੂੰ ਖ਼ੁਦਕੁਸ਼ੀ ਕਰ ਲਈ ਸੀ। ਇਹ ਮਾਮਲਾ ਕਾਫੀ ਚਰਚਾ ਦਾ ਵਿਸ਼ਾ ਬਣਿਆ ਸੀ। ਇਸ ਮਾਮਲੇ ਵਿਚ ਥਾਣਾ ਧਨੌਲਾ ਦੀ ਪੁਲਸ ਵਲੋਂ ਲਵਪ੍ਰੀਤ ਦੀ ਕੈਨੇਡਾ ਰਹਿੰਦੀ ਪਤਨੀ ਬੇਅੰਤ ਕੌਰ ਵਿਰੁੱਧ ਧੋਖਾਧੜੀ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜਦਕਿ ਲਵਪ੍ਰੀਤ ਦਾ ਪਰਿਵਾਰ ਉਸਦੀ ਪਤਨੀ ਬੇਅੰਤ ‘ਤੇ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਲਗਾ ਰਿਹਾ ਸੀ ਅਤੇ ਬੇਅੰਤ ਅਤੇ ਉਸਦੇ ਪਰਿਵਾਰ ’ਤੇ ਧਾਰਾ 306 ਤਹਿਤ ਪਰਚਾ ਦਰਜ ਕਰਨ ਦੀ ਮੰਗ ਕੀਤੀ ਜਾ ਰਿਹਾ ਸੀ, ਇਸ ਮਾਮਲੇ ਵਿਚ ਬਾਅਦ ਵਿਚ ਬਰਨਾਲਾ ਪੁਲਸ ਨੇ ਧਾਰਾ ਵਧਾ ਕੇ 306 ਜੋੜ ਦਿੱਤੀ ਸੀ।

Add a Comment

Your email address will not be published. Required fields are marked *