ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਨੇ ਭੇਜਿਆ ਸੰਮਨ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਉਨ੍ਹਾਂ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੰਮਨ ਭੇਜਿਆ ਗਿਆ ਹੈ ਅਤੇ 13 ਜੂਨ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਵਿਜੀਲੈਂਸ ਵੱਲੋਂ ਚੰਨੀ ਨੂੰ ਇਹ ਸੰਮਨ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ‘ਚ ਭੇਜਿਆ ਗਿਆ ਹੈ। ਇਹ ਵੀ ਦੱਸ ਦੇਈਏ ਕਿ ਇਕ ਮਹੀਨਾਂ ਪਹਿਲਾਂ ਵੀ ਵਿਜੀਲੈਂਸ ਨੇ ਚਰਨਜੀਤ ਚੰਨੀ ਨੂੰ ਦਫ਼ਤਰ ਬੁਲਾ ਕੇ ਕਈ ਘੰਟੇ ਪੁੱਛਗਿੱਛ ਕੀਤੀ ਸੀ ਪਰ ਵਿਜੀਲੈਂਸ ਨੂੰ ਚੰਨੀ ਦੇ ਜਵਾਬ ਤੋਂ ਸੰਤੁਸ਼ਟੀ ਨਹੀਂ ਮਿਲੀ ਸੀ।

ਵਿਜੀਲੈਂਸ ਦੀ ਟੀਮ ਨੇ ਚੰਨੀ ਨੂੰ ਆਪਣੀ ਜਾਇਦਾਦ ਅਤੇ ਬੈਂਕ ਬੈਲੇਂਸ ਦੀ ਜਾਣਕਾਰੀ ਦੇਣ ਵਾਲਾ ਪ੍ਰੋਫਾਰਮਾ ਭਰਨ ਲਈ ਕਿਹਾ ਸੀ ਅਤੇ 15 ਦਿਨਾਂ ਦਾ ਸਮਾਂ ਦਿੱਤਾ ਗਿਆ ਸੀ। ਜਦੋਂ ਪਿਛਲੀ ਵਾਰ ਵਿਜੀਲੈਂਸ ਨੇ ਚੰਨੀ ਤੋਂ ਪੁੱਛਗਿੱਛ ਕੀਤੀ ਸੀ ਤਾਂ ਉਨ੍ਹਾਂ ਨੇ ਵਿਜੀਲੈਂਸ ਦਫ਼ਤਰ ਤੋਂ ਬਾਹਰ ਆ ਕੇ ਮੀਡੀਆ ਨੂੰ ਬਿਆਨ ਦਿੰਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਸੀ ਕਿ ਜੇਕਰ ਵਿਜੀਲੈਂਸ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਆਏ ਹਨ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲੈਣ ਪਰ ਤੰਗ ਨਾ ਕਰਨ।

Add a Comment

Your email address will not be published. Required fields are marked *