ਰਾਸ਼ਟਰਮੰਡਲ ਖੇਡਾਂ: ਸਿੰਧੂ ਨੇ ਮਿਸ਼ੇਲ ਲੀ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

ਬਰਮਿੰਘਮ, 8 ਅਗਸਤ

ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਪੀ.ਵੀ. ਸਿੰਧੂ ਨੇ ਅੱਜ ਇੱਥੇ ਫਾਈਨਲ ਵਿੱਚ ਕੈਨੇਡਾ ਦੀ ਮਿਸ਼ੇਲ ਲੀ ਨੂੰ ਸਿੱਧੇ ਗੇਮ ਵਿੱਚ ਹਰਾ ਕੇ ਰਾਸ਼ਟਰਮੰਡਲ ਖੇਡਾਂ ਦੀ ਬੈਡਮਿੰਟਨ ਮਹਿਲਾ ਸਿੰਗਲਜ਼ ਮੁਕਾਬਲੇ ਦਾ ਸੋਨ ਤਗ਼ਮਾ ਜਿੱਤਿਆ। ਦੁਨੀਆਂ ਦੀ ਸੱਤਵੇਂ ਨੰਬਰ ਦੀ ਖਿਡਾਰਨ ਪੀ.ਵੀ. ਸਿੰਧੂ ਨੇ ਦੁਨੀਆਂ ਦੀ 13ਵੇਂ ਨੰਬਰ ਦੀ ਮਿਸ਼ੇਲ ਨੂੰ 21-15, 21-13 ਨਾਲ ਹਰਾ ਕੇ 2014 ਗਲਾਸਗੋ ਰਾਸ਼ਟਰਮੰਡਲ ਖੇਡਾਂ ਦੇ ਸੈਮੀਫਾਈਨਲ ਵਿੱਚ ਹਾਰ ਦਾ ਬਦਲ ਵੀ ਲਿਆ। ਸਿੰਧੂ ਨੇ 2014 ਵਿੱਚ ਕਾਂਸੀ ਤਗ਼ਮਾ ਜਿੱਤਿਆ ਸੀ ਜਦਕਿ ਮਿਸ਼ੇਲ ਸੋਨ ਤਗ਼ਮਾ ਜਿੱਤਣ ਵਿੱਚ ਸਫ਼ਲ ਰਹੀ ਸੀ।। ਮਿਸ਼ੇਲ ਖ਼ਿਲਾਫ਼ 11 ਮੈਚਾਂ ’ਚ ਸਿੰਧੂ ਦੀ ਇਹ ਨੌਵੀਂ ਜਿੱਤ ਹੈ। ਸਿੰਧੂ ਦਾ ਰਾਸ਼ਟਰਮੰਡਲ ਖੇਡਾਂ ’ਚ ਇਹ ਤੀਜਾ ਨਿੱਜੀ ਤਗ਼ਮਾ ਹੈ। ਇਸੇ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਸਮਾਪਤੀ ਸਮਾਰੋਹ ਵਿੱਚ ਟੇਬਲ ਟੈਨਿਸ ਖਿਡਾਰੀ ਸ਼ਰਤ ਕਮਲ ਤੇ ਵਿਸ਼ਵ ਚੈਂਪੀਅਨ ਮਹਿਲਾ ਮੁੱਕੇਬਾਜ਼ ਨਿਖਤ ਜ਼ਰੀਨ ਭਾਰਤੀ ਦਲ ਦੇ ਝੰਡਾ ਬਰਦਾਰ ਹੋਣਗੇ। ਭਾਰਤੀ ਦਲ ਦੇ ਮੁਖੀ ਰਾਜੇਸ਼ ਭੰਡਾਰੀ ਨੇ ਪੀਟੀਆਈ ਨਾਲ ਗੱਲਬਾਤ ਦੌਰਾਨ ਇਹ ਜਾਣਕਾਰੀ ਦਿੱਤੀ।

Add a Comment

Your email address will not be published. Required fields are marked *