ਪਾਕਿਸਤਾਨ ‘ਚ ਹੜ੍ਹ ਕਾਰਨ 24 ਹੋਰ ਲੋਕਾਂ ਦੀ ਮੌਤ

ਇਸਲਾਮਾਬਾਦ–  ਪਾਕਿਸਤਾਨ ਵਿੱਚ ਪਿਛਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਕਾਰਨ ਆਏ ਹੜ੍ਹ ਵਿੱਚ ਘੱਟੋ-ਘੱਟ 24 ਹੋਰ ਲੋਕਾਂ ਦੀ ਮੌਤ ਹੋ ਗਈ ਅਤੇ 115 ਜ਼ਖ਼ਮੀ ਹੋ ਗਏ। ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (NDMA) ਨੇ ਇਹ ਜਾਣਕਾਰੀ ਦਿੱਤੀ। ਐਤਵਾਰ ਰਾਤ ਨੂੰ ਜਾਰੀ ਐੱਨ.ਡੀ.ਐੱਮ.ਏ. ਦੀ ਰਿਪੋਰਟ ਮੁਤਾਬਕ ਦੇਸ਼ ਦਾ ਦੱਖਣੀ ਸਿੰਧ ਸੂਬਾ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ ਅਤੇ ਇਸ ਦੌਰਾਨ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। 

ਇਸ ਤੋਂ ਬਾਅਦ ਉੱਤਰ-ਪੱਛਮੀ ਖੈਬਰ ਪਖਤੂਨਖਵਾ ਵਿੱਚ ਤਿੰਨ ਮੌਤਾਂ, ਪੂਰਬੀ ਪੰਜਾਬ ਸੂਬੇ ਵਿੱਚ ਇੱਕ ਮੌਤ ਅਤੇ 107 ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ ਅਤੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਇੱਕ ਵਿਅਕਤੀ ਦੀ ਮੌਤ ਦੀ ਸੂਚਨਾ ਹੈ। ਐੱਨ.ਡੀ.ਐੱਮ.ਏ. ਦੇ ਤਾਜ਼ਾ ਅੰਕੜਿਆਂ ਅਨੁਸਾਰ ਪਾਕਿਸਤਾਨ ਵਿੱਚ ਇਸ ਸੀਜ਼ਨ ਵਿੱਚ ਮੀਂਹ ਅਤੇ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 1,314 ਦੇ ਕਰੀਬ ਹੋ ਗਈ ਹੈ ਅਤੇ 12,703 ਜ਼ਖ਼ਮੀ ਹੋਏ ਹਨ। ਇਸ ਤੋਂ ਇਲਾਵਾ 1,682,726 ਘਰ ਤਬਾਹ ਹੋ ਗਏ ਹਨ। ਜਦੋਂ ਕਿ ਦੇਸ਼ ਭਰ ਵਿੱਚ 750,405 ਪਸ਼ੂ ਮੀਂਹ ਵਿੱਚ ਮਾਰੇ ਗਏ ਹਨ।

Add a Comment

Your email address will not be published. Required fields are marked *