ਪੰਜਾਬੀ ਇੰਡਸਟਰੀ ਦੇ ਅਦਾਕਾਰ, ਨਿਰਦੇਸ਼ਕ ਅਤੇ ਨਿਰਮਾਤਾ ਮੰਗਲ ਢਿੱਲੋਂ ਦਾ ਦੇਹਾਂਤ

ਮੁੰਬਈ- ਪੰਜਾਬੀ ਇੰਡਸਟਰੀ ਦੇ ਇੱਕ ਹੋਰ ਸਿਤਾਰੇ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਅਦਾਕਾਰ, ਨਿਰਮਾਤਾ ਅਤੇ ਨਿਰਦੇਸ਼ਕ ਮੰਗਲ ਢਿੱਲੋਂ ਦਾ ਦੇਹਾਂਤ ਹੋ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਉਹ ਲੁਧਿਆਣਾ ਦੇ ਕੈਂਸਰ ਹਸਪਤਾਲ ਵਿੱਚ ਦਾਖਲ ਸਨ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਬਾਲੀਵੁੱਡ ਅਦਾਕਾਰ ਯਸ਼ਪਾਲ ਸ਼ਰਮਾ ਨੇ ਉਹਨਾਂ ਦੇ ਦੇਹਾਂਤ ਦੀ ਜਾਣਕਾਰੀ ਆਪਣੀ ਫੇਸਬੁੱਕ ਪੋਸਟ ਜ਼ਰੀਏ ਦਿੱਤੀ ਹੈ।

ਮੰਗਲ ਸਿੰਘ ਢਿੱਲੋਂ ਜ਼ਿਲ੍ਹਾ ਫਰੀਦਕੋਟ, ਪੰਜਾਬ ਦੇ ਰਹਿਣ ਵਾਲੇ ਸਨ। ਉਹਨਾਂ ਇੱਕ ਅਦਾਕਾਰ ਹੋਣ ਦੇ ਨਾਲ-ਨਾਲ ਇੱਕ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਦੇ ਤੌਰ ‘ਤੇ ਫਿਲਮਾਂ ਅਤੇ ਸੀਰੀਅਲਾਂ ਵਿੱਚ ਕੰਮ ਕੀਤਾ ਸੀ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਮੁਕਤਸਰ ਦੇ ਸਰਕਾਰੀ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ। ਉਹ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ। 

Add a Comment

Your email address will not be published. Required fields are marked *