ਅੱਜ 70 ਹਜ਼ਾਰ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ
June 13, 2023
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਨਵੇਂ ਭਰਤੀ ਹੋਏ ਤਕਰੀਬਨ 70 ਹਜ਼ਾਰ ਲੋਕਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਉਨ੍ਹਾਂ ਦੇ ਦਫ਼ਤਰ ਨੇ ਇਹ ਜਾਣਕਾਰੀ ਦਿੱਤੀ। ਇਸ ਮੌਕੇ ਉਹ ਲੋਕਾਂ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਨੇ ਇਕ ਬਿਆਨ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ 13 ਜੂਨ ਨੂੰ ਸਵੇਰੇ 10.30 ਵਜੇ ਵੀਡੀਓ ਕਾਨਫਰੰਸ ਦੇ ਮਾਧਿਅਮ ਤੋਂ ਤਕਰੀਬਨ 70 ਹਜ਼ਾਰ ਨਿਯੁਕਤੀ ਪੱਤਰ ਵੰਡਣਗੇ। ਬਿਆਨ ਮੁਤਾਬਕ ਨਿਯੁਕਤੀ ਪੱਤਰ ਸਰਕਾਰ ਦੀ ਰੋਜ਼ਗਾਰ ਮੇਲਾ ਪਹਿਲ ਦੇ ਤਹਿਤ ਵੰਡੇ ਜਾਣਗੇ। ਮੰਗਲਵਾਰ ਨੂੰ ਦੇਸ਼ ਭਰ ਵਿਚ 43 ਥਾਵਾਂ ‘ਤੇ ਰੋਜ਼ਗਾਰ ਮੇਲੇ ਕਰਵਾਏ ਜਾਣਗੇ। ਇਸ ਪਹਿਲ ਤਹਿਤ ਕੇਂਦਰ ਸਰਕਾਰ ਦੇ ਵਿਭਾਗਾਂ ਦੇ ਨਾਲ-ਨਾਲ ਸੂਬਾ ਸਰਕਾਰਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਭਰਤੀ ਹੋ ਰਹੇ ਹਨ।

