ਪੰਜਾਬ ‘ਚ ਵੱਡਾ ਹਾਦਸਾ, ਭਿਆਨਕ ਹਾਦਸੇ ਦੌਰਾਨ 3 ਬੱਚਿਆਂ ਸਣੇ 5 ਲੋਕਾਂ ਦੀ ਮੌਤ
September 6, 2022
![](http://mehakewattan.com/wp-content/uploads/2022/09/2022_9image_09_54_285174716maut-ll.jpg)
ਲੁਧਿਆਣਾ : ਚੰਡੀਗੜ੍ਹ ਰੋਡ ਸਥਿਤ ਫੋਰਟਿਸ ਹਸਪਤਾਲ ਨੇੜੇ ਸੋਮਵਾਰ ਦੇਰ ਰਾਤ ਤੇਜ਼ ਰਫ਼ਤਾਰ ਕਾਰ ਇਕ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਅੰਦਰ ਬੈਠੇ 3 ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ।
ਮਾਮਲੇ ਦੀ ਸੂਚਨਾ ਥਾਣਾ ਫੋਕਲ ਪੁਆਇੰਟ ਪੁਲਸ ਨੂੰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫ਼ਤਾਰ ਕਾਰ ਆਪਣਾ ਸੰਤੁਲਨ ਖੋਹ ਬੈਠੀ ਅਤੇ ਬਿਜਲੀ ਦੇ ਖੰਭੇ ਨਾਲ ਟਕਰਾ ਕੇ ਪਲਟ ਗਈ। ਇਸ ਕਾਰਨ ਕਾਰ ਅੰਦਰ ਬੈਠੇ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਨ੍ਹਾਂ ਨੂੰ ਫੋਰਟਿਸ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦਿੱਤਾ।