ਰਾਜ ਸਭਾ ਮੈਂਬਰ ਤੇ ਫ਼ਿਲਮ ਨਿਰਦੇਸ਼ਕ ਵਿਜੇਂਦਰ ਪ੍ਰਸਾਦ ਗਾਰੂ ਨੇ ਤਰੁਣ ਚੁਘ ਨਾਲ ਕੀਤੀ ਮੁਲਾਕਾਤ

ਜਲੰਧਰ – ਰਾਜ ਸਭਾ ਮੈਂਬਰ, ਸਕ੍ਰੀਨ ਰਾਈਟਰ ਅਤੇ ਫ਼ਿਲਮ ਨਿਰਦੇਸ਼ਕ ਵਿਜੇਂਦਰ ਪ੍ਰਸਾਦ ਗਾਰੂ ਨੇ ਅੱਜ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁਘ ਨਾਲ ਦਿੱਲੀ ਦੇ ਭਾਜਪਾ ਹੈੱਡਕੁਆਰਟਰ ’ਚ ਮੁਲਾਕਾਤ ਕੀਤੀ। ਬੈਠਕ ਦੌਰਾਨ ਦੋਵਾਂ ਨੇਤਾਵਾਂ ਨੇ ਕੇਂਦਰ ਸਰਕਾਰ ਵਲੋਂ ਦੇਸ਼ ‘ਚ ਸ਼ੁਰੂ ਕੀਤੇ ਗਏ ਵਿਕਾਸ ਪ੍ਰਾਜੈਕਟਾਂ ’ਤੇ ਵਿਸਤਾਰ ਨਾਲ ਗੱਲਬਾਤ ਕੀਤੀ।

ਇਸ ਮੌਕੇ ’ਤੇ ਤਰੁਣ ਚੁਘ ਨੇ ਕਿਹਾ ਕਿ ਦੇਸ਼ ‘ਚ ਵਿਰੋਧੀ ਪਾਰਟੀਆਂ ਕੋਲ ਮੋਦੀ ਸਰਕਾਰ ਵਿਰੁੱਧ ਕੋਈ ਏਜੰਡਾ ਨਹੀਂ ਹੈ। ਇਸ ਲਈ ਉਹ ਕੇਂਦਰ ਸਰਕਾਰ ਨੂੰ ਬਦਨਾਮ ਕਰਨ ਲਈ ਬੇਬੁਨਿਆਦ ਮੁੱਦੇ ਉਠਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਚੋਣਾਂ ਤੋਂ ਬਾਅਦ ਕੇਂਦਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਭਾਜਪਾ ਦੀ ਹੀ ਸਰਕਾਰ ਬਣੇਗੀ।

ਭਾਜਪਾ ਨੇਤਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਖੇਤੀਬਾੜੀ ਖੇਤਰ ਦੀ ਤਸਵੀਰ ਬਦਲ ਦਿੱਤੀ ਹੈ। ਕਿਸਾਨਾਂ ਨੂੰ ਫ਼ਸਲਾਂ ਦੇ ਦਿੱਤੇ ਜਾਣ ਵਾਲੇ ਸਮਰਥਨ ਮੁੱਲ ‘ਚ ਭਾਰੀ ਵਾਧਾ ਕਰ ਦਿੱਤਾ ਗਿਆ ਹੈ। ਇੰਨਾ ਵਾਧਾ ਪਹਿਲਾਂ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨੂੰ ਉਨ੍ਹਾਂ ਦੀ ਪੈਦਾਵਾਰ ਦਾ ਪੂਰਾ ਮੁੱਲ ਦੇਣ ਲਈ ਵਚਨਬੱਧ ਹਨ ਅਤੇ ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰਨ ਦੀ ਦਿਸ਼ਾ ’ਚ ਕਦਮ ਚੁੱਕੇ ਜਾ ਰਹੇ ਹਨ । ਇਸ ਮੌਕੇ ਤਰੁਣ ਚੁਘ ਨੇ ਰਾਜ ਸਭਾ ਮੈਂਬਰ ਨੂੰ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਭੇਟ ਕਰ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

Add a Comment

Your email address will not be published. Required fields are marked *