MP ਰਾਘਵ ਚੱਢਾ ਤੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਕ੍ਰਿਕਟਰ ਅਰਸ਼ਦੀਪ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ

ਚੰਡੀਗੜ੍ਹ : ਸੰਯੁਕਤ ਅਰਬ ਅਮੀਰਾਤ ਵਿਖੇ ਚੱਲ ਰਹੇ ਏਸ਼ੀਆ ਕੱਪ ’ਚ ਭਾਰਤ-ਪਾਕਿਸਤਾਨ ਮੈਚ ਦੌਰਾਨ ਭਾਰਤ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਵੱਲੋਂ ਕੈਚ ਛੱਡਣ ਕਾਰਨ ਉਨ੍ਹਾਂ ਦੀਆਂ ਬੇਲੋੜੀਆਂ ਆਲੋਚਨਾਵਾਂ ਮਗਰੋਂ ਪੰਜਾਬ ਦੇ ਕਈ ਵੱਡੇ ਸਿਆਸਤਦਾਨ ਉਨ੍ਹਾਂ ਦੇ ਹੱਕ ’ਚ ਨਿੱਤਰੇ ਹਨ। ਇਸੇ ਦਰਮਿਆਨ ਸੰਸਦ ਮੈਂਬਰ ਰਾਘਵ ਚੱਢਾ ਤੇ ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੇ ਮੋਹਾਲੀ ਸਥਿਤ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਅਰਸ਼ਦੀਪ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਤੇ ਹੌਸਲਾ ਵਧਾਇਆ। ਇਸ ਮੌਕੇ ਸੰਸਦ ਮੈਂਬਰ ਚੱਢਾ ਨੇ ਕਿਹਾ ਕਿ ਪੂਰਾ ਦੇਸ਼ ਤੁਹਾਡੇ ਨਾਲ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਘਵ ਚੱਢਾ ਨੇ ਟਵੀਟ ਕਰਦਿਆਂ ਅਰਸ਼ਦੀਪ ਸਿੰਘ ਦੇ ਆਉਣ ਵਾਲ਼ੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਸੀ। ਉਨ੍ਹਾਂ ਕਿਹਾ ਕਿ ਕਿਸੇ ਦੇ ਧਰਮ ਕਰਕੇ ਉਸ ਨੂੰ ਨਫ਼ਰਤ ਦਾ ਸ਼ਿਕਾਰ ਬਣਾਇਆ ਜਾਣਾ ਬਹੁਤ ਗ਼ਲਤ ਹੈ। ਉਨ੍ਹਾਂ ਕਿਹਾ ਕਿ ਅਰਸ਼ਦੀਪ ਕੋਲ ਕਮਾਲ ਦਾ ਹੁਨਰ ਹੈ ਅਤੇ ਉਹ ਆਉਣ ਵਾਲੇ ਸਾਲਾਂ ’ਚ ਭਾਰਤੀ ਕ੍ਰਿਕਟ ਟੀਮ ਦੀ ਹਮਲਾਵਰ ਗੇਂਦਬਾਜ਼ੀ ਸਾਂਭੇਗਾ । ਉਨ੍ਹਾਂ ਕਿਹਾ ਕਿ ਨਫ਼ਰਤ ਕਦੇ ਵੀ ਅਰਸ਼ਦੀਪ ਦੇ ਹੁਨਰ ਨੂੰ ਪਿੱਛੇ ਨਹੀ ਖਿੱਚ ਸਕਦੀ।

Add a Comment

Your email address will not be published. Required fields are marked *