ਕੈਨੇਡਾ ‘ਚ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦਾ ਗੋਲੀ ਮਾਰ ਕੇ ਕਤਲ

ਚੰਡੀਗੜ੍ਹ/ਟੋਰਾਂਟੋ – ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਰਹਿ ਰਹੇ ਖਾਲਿਸਤਾਨ ਪੱਖੀ ਆਗੂ ਹਰਦੀਪ ਸਿੰਘ ਨਿੱਝਰ ਦਾ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਪੰਜਾਬੀ ਬਹੁਗਿਣਤੀ ਵਾਲੇ ਸਰੀ ਸ਼ਹਿਰ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਉਹ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰੇ ਦਾ ਪ੍ਰਧਾਨ ਸੀ। ਨਿੱਝਰ ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਨਾਲ ਜੁੜਿਆ ਹੋਇਆ ਸੀ, ਜੋ ਭਾਰਤ ਵਿੱਚ ਪਾਬੰਦੀਸ਼ੁਦਾ ਹੈ।

ਉਸ ਨੇ ਬਰੈਂਪਟਨ ਸ਼ਹਿਰ ਵਿੱਚ ਖਾਲਿਸਤਾਨੀ ਜਨਮਤ ਸੰਗ੍ਰਹਿ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਪਹਿਲਾਂ ਨਿੱਝਰ ਖ਼ਿਲਾਫ਼ ਕਥਿਤ ਤੌਰ ‘ਤੇ ਅੱਤਵਾਦੀ ਹਮਲਿਆਂ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਚਾਰਜਸ਼ੀਟ ਦਾਇਰ ਕੀਤੀ ਸੀ। ਭਾਰਤ ਨੇ ਕੈਨੇਡੀਅਨ ਅਧਿਕਾਰੀਆਂ ਨੂੰ ਪੰਜਾਬ ਵਿੱਚ ਅੱਤਵਾਦੀ ਕਾਰਵਾਈਆਂ ਵਿੱਚ ਕਥਿਤ ਸ਼ਮੂਲੀਅਤ ਲਈ ਨਿੱਝਰ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਸੀ।

Add a Comment

Your email address will not be published. Required fields are marked *