22 ਜੂਨ ਨੂੰ ਰਿਆਤ-ਬਾਹਰਾ ਯੂਨੀਵਰਸਿਟੀ ਪਹੁੰਚੇਗੀ ‘ਕੈਰੀ ਆਨ ਜੱਟਾ 3’ ਦੀ ਸਟਾਰ ਕਾਸਟ
![](http://mehakewattan.com/wp-content/uploads/2023/06/16_18_478402401carry-on-jatta-3-ll.jpg)
ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਦੀ ਪ੍ਰਮੋਸ਼ਨ ਇਨ੍ਹੀਂ ਦਿਨੀਂ ਜ਼ੋਰਾਂ-ਸ਼ੋਰਾਂ ’ਤੇ ਚੱਲ ਰਹੀ ਹੈ। ਫ਼ਿਲਮ 29 ਜੂਨ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸੇ ਸਿਲਸਿਲੇ ’ਚ ਫ਼ਿਲਮ ਦੀ ਸਟਾਰ ਕਾਸਟ 22 ਜੂਨ ਨੂੰ ਰਿਆਤ-ਬਾਹਰਾ ਯੂਨੀਵਰਸਿਟੀ ਦੇ ਖਰੜ ਕੈਂਪਸ ’ਚ ਪਹੁੰਚਣ ਵਾਲੀ ਹੈ।
ਦੱਸ ਦੇਈਏ ਕਿ ਇਨ੍ਹੀਂ ਦਿਨੀਂ ਗਿੱਪੀ ਗਰੇਵਾਲ ਕੈਨੇਡਾ ’ਚ ਹਨ, ਜਿਥੇ ਉਹ ਫ਼ਿਲਮ ਦੀ ਪ੍ਰਮੋਸ਼ਨ ਕਰ ਰਹੇ ਹਨ। ‘ਕੈਰੀ ਆਨ ਜੱਟਾ 3’ ’ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਮੁੱਖ ਭੂਮਿਕਾਵਾਂ ’ਚ ਹਨ। ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਰਵਨੀਤ ਕੌਰ ਗਰੇਵਾਲ ਨੇ ਪ੍ਰੋਡਿਊਸ ਕੀਤਾ ਹੈ। ਫ਼ਿਲਮ ਨੂੰ ਸਮੀਪ ਕੰਗ ਵਲੋਂ ਡਾਇਰੈਕਟ ਕੀਤਾ ਗਿਆ ਹੈ, ਜੋ ਇਸ ਦੇ ਪਹਿਲੇ ਦੋ ਪਾਰਟਸ ਵੀ ਡਾਇਰੈਕਟ ਕਰ ਚੁੱਕੇ ਹਨ। ਇਸ ਫ਼ਿਲਮ ਦੀ ਕਹਾਣੀ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖੀ ਹੈ, ਜਦਕਿ ਡਾਇਲਾਗਸ ਨਰੇਸ਼ ਕਥੂਰੀਆ ਦੇ ਲਿਖੇ ਹੋਏ ਹਨ।