ਪੰਜਾਬ ‘ਚ ਇਕ ਹੋਰ ਕਬੱਡੀ ਖਿਡਾਰੀ ਤੇ ਗੋਲੀਆਂ ਚਲਾ ਕੀਤਾ ਹਮਲਾ

ਮੋਗਾ : ਮੋਗਾ ਦੇ ਬੱਧਣੀ ਕਲਾਂ ‘ਚ ਬੀਤੀ ਰਾਤ ਉਸ ਵੇਲੇ ਵੱਡੀ ਵਾਰਦਾਤ ਵਾਪਰੀ, ਜਦੋਂ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ ਅਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਦੌਰਾਨ ਹਮਲਾਵਰਾਂ ਵੱਲੋਂ ਚਲਾਈਆਂ ਗੋਲੀਆਂ ਕੁਲਵਿੰਦਰ ਦੀ ਮਾਤਾ ਨੂੰ ਲੱਗੀਆਂ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ, ਜਿਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਫਿਲਹਾਲ ਸੂਚਨਾ ਮਿਲਣ ‘ਤੇ ਮੌਕੇ ‘ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਖਿਡਾਰੀ ਕੁਲਵਿੰਦਰ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਦੋਸ਼ ਲਾਏ ਹਨ ਕਿ ਕੁੱਝ ਲੋਕ ਉਸ ਨਾਲ ਰੰਜਿਸ਼ ਰੱਖਦੇ ਸਨ, ਜਿਸ ਕਾਰਨ ਇਹ ਹਮਲਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਵੀ ਕਬੱਡੀ ਟੂਰਨਾਮੈਂਟ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

Add a Comment

Your email address will not be published. Required fields are marked *