ਪਾਕਿ ‘ਚ ਸਿੱਖਾਂ ‘ਤੇ ਹਮਲਿਆਂ ਨੂੰ ਲੈ ਕੇ ਭਾਰਤ ਸਰਕਾਰ ਸਖ਼ਤ

ਨਵੀਂ ਦਿੱਲੀ : ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਇਕ ਸੀਨੀਅਰ ਡਿਪਲੋਮੈਟ ਨੂੰ ਤਲਬ ਕਰ ਕੇ ਗੁਆਂਢੀ ਦੇਸ਼ ਵਿਚ ਸਿੱਖ ਭਾਈਚਾਰੇ ‘ਤੇ  ਹਮਲਿਆਂ ਦੀਆਂ ਤਾਜ਼ਾ ਘਟਨਾਵਾਂ ‘ਤੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। 

ਸੂਤਰਾਂ ਨੇ ਕਿਹਾ ਕਿ ਅਪ੍ਰੈਲ ਤੋਂ ਜੂਨ ਵਿਚਾਲੇ ਅਜਿਹੀਆਂ ਚਾਰ ਘਟਨਾਵਾਂ ਵਾਪਰੀਆਂ ਹਨ ਤੇ ਭਾਰਤ ਨੇ ਇਨ੍ਹਾਂ ਹਮਲਿਆਂ ਨੂੰ ਗੰਭੀਰਤਾ ਨਾਲ ਲਿਆ ਹੈ। ਇਕ ਸੂਤਰ ਨੇ ਕਿਹਾ, “ਭਾਰਤ ਨੇ ਮੰਗ ਕੀਤੀ ਹੈ ਕਿ ਪਾਕਿਸਤਾਨੀ ਅਧਿਕਾਰੀ ਸਿੱਖ ਭਾਈਚਾਰੇ ‘ਤੇ ਹੋਏ ਇਨ੍ਹਾਂ ਹਿੰਸਕ ਹਮਲਿਆਂ ਦੀ ਇਮਾਨਦਾਰੀ ਨਾਲ ਜਾਂਚ ਕਰਵਾਏ ਤੇ ਰਿਪੋਰਟ ਸਾਂਝੀ ਕਰੇ।” ਸੂਤਰ ਨੇ ਕਿਹਾ, “ਭਾਰਤ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਪਾਕਿਸਤਾਨ ਨੂੰ ਆਪਣੇ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ ਜੋ ਲਗਾਤਾਰ ਅੱਤਿਆਚਾਰ ਦੇ ਡਰ ਵਿਚ ਜੀ ਰਹੇ ਹਨ।”

Add a Comment

Your email address will not be published. Required fields are marked *