‘ਕੈਰੀ ਆਨ ਜੱਟਾ 3’ ਦੀ ਐਡਵਾਂਸ ਬੁਕਿੰਗ ਸ਼ੁਰੂ
June 27, 2023
29 ਜੂਨ ਨੂੰ ਦੁਨੀਆ ਭਰ ’ਚ ਰਿਲੀਜ਼ ਹੋ ਰਹੀ ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਦੀ ਐਡਵਾਂਸ ਬੁਕਿੰਗ ਸ਼ੁਰੂ ਹੋ ਗਈ ਹੈ। ਇਸ ਗੱਲ ਦੀ ਜਾਣਕਾਰੀ ਗਿੱਪੀ ਗਰੇਵਾਲ ਦੇ ਪੁੱਤਰ ਤੇ ਅਦਾਕਾਰ ਸ਼ਿੰਦਾ ਗਰੇਵਾਲ ਨੇ ਇਕ ਵੀਡੀਓ ਸਾਂਝੀ ਕਰਕੇ ਦਿੱਤੀ ਹੈ।
ਵੀਡੀਓ ’ਚ ਸ਼ਿੰਦਾ ਗਰੇਵਾਲ ਨੂੰ ਹਫੜਾ-ਦਫੜੀ ’ਚ ਦੇਖਿਆ ਜਾ ਸਕਦਾ ਹੈ। ਨਾਲ ਹੀ ਸ਼ਿੰਦਾ ਗਰੇਵਾਲ ਦੇ ਫ਼ਿਲਮ ’ਚੋਂ ਕੁਝ ਡਾਇਲਾਗਸ ਵੀ ਸੁਣਾਈ ਦੇ ਰਹੇ ਹਨ। ਦੱਸ ਦੇਈਏ ਕਿ ਫ਼ਿਲਮ ’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ।
ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।