ਅਦਾਕਾਰਾ ਤਾਨੀਆ ਨੇ ਪਹਿਲੀ ਵਾਰ ਸਿੱਧੂ ਮੂਸੇਵਾਲਾ ਲਈ ਲਿਖੀ ਇਹ ਪੋਸਟ

ਜਲੰਧਰ : ਪੰਜਾਬੀ ਅਦਾਕਾਰਾ ਤਾਨੀਆ ਨੇ ਆਪਣੀ ਸ਼ਾਨਦਾਰ ਐਕਟਿੰਗ ਤੇ ਮਾਸੂਮੀਅਤ ਨਾਲ ਸਭ ਦਾ ਦਿਲ ਜਿੱਤ ਲਿਆ ਹੈ। ਇਕ ਵਾਰ ਮੁੜ ਤਾਨੀਆ ਆਪਣੀ ਇੰਸਟਾਗ੍ਰਾਮ ਸਟੋਰੀ ਕਾਰਨ ਸੁਰਖੀਆਂ ‘ਚ ਬਣੀ ਹੋਈ ਹੈ। ਦਰਅਸਲ, ਹਾਲ ਹੀ ‘ਚ ਤਾਨੀਆ ਨੇ ਆਪਣੇ ਇੰਸਟਾ ਸਟੋਰੀ ‘ਚ ਸਿੱਧੂ ਮੂਸੇਵਾਲਾ ਦੀ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ਦੀ ਕੈਪਸ਼ਨ ‘ਚ ਉਸ ਨੇ ਕਾਫ਼ੀ ਕੁਝ ਲਿਖਿਆ ਹੈ। ਇਸ ਪੋਸਟ ਨੂੰ ਸ਼ੇਅਰ ਕਰਦਿਆਂ ਉਸ ਨੇ ਲਿਖਿਆ ਹੈ, ”ਸਵਾਰਨਾ ਕਿਸੇ ਨੇ ਕੀ ਕਿਸੇ ਦਾ, ਲੋਕਾਂ ਦੇ ਜਵਾਕ ਅੱਗੇ ਵੱਧਦੇ ਵੀ ਨਹੀਂ ਜ਼ਰ ਹੁੰਦੇ ਦੁਨੀਆ ਤੋਂ, ਤੁਸੀਂ ਸਾਡੇ ਦਿਲਾਂ ‘ਚ ਸਦਾ ਰਹੋਗੇ।” ਤਾਨੀਆ ਵੱਲੋਂ ਸਿੱਧੂ ਦੇ ਨਾਂ ‘ਤੇ ਪਹਿਲੀ ਵਾਰ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ।

ਦੱਸ ਦਈਏ ਕਿ 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਨੇ ਲਈ ਸੀ। ਜਿੱਥੇ ਸਿੱਧੂ ਮੂਸੇ ਵਾਲਾ ਦਾ ਕਤਲ ਕੀਤਾ ਗਿਆ ਸੀ, ਬੀਤੇ ਦਿਨੀਂ ਉਸ ਥਾਂ ’ਤੇ ਪਾਠ ਕਰਵਾਇਆ ਗਿਆ, ਜਿਸ ’ਚ ਸਿੱਧੂ ਮੂਸੇ ਵਾਲਾ ਦੀ ਮਾਂ ਚਰਨ ਕੌਰ ਨੇ ਹਾਜ਼ਰੀ ਲਗਵਾਈ। ਇਸ ਦੌਰਾਨ ਚਰਨ ਕੌਰ ਨੂੰ ਭੁੱਬਾਂ ਮਾਰ ਰੋਂਦੇ ਦੇਖਿਆ ਗਿਆ। ਸਿੱਧੂ ਦੇ ਕਤਲ ਵਾਲੀ ਥਾਂ ’ਤੇ ਪਹੁੰਚ ਕੇ ਚਰਨ ਕੌਰ ਨੇ ਪੁੱਤ ਨੂੰ ਸੈਲਿਊਟ ਵੀ ਕੀਤਾ।

ਦੱਸਣਯੋਗ ਹੈ ਕਿ ਹਾਲ ਹੀ ‘ਚ ਤਾਨੀਆ ਦੀ ਪੰਜਾਬੀ ਫ਼ਿਲਮ ‘ਗੋਡੇ ਗੋਡੇ ਚਾਅ’ ਰਿਲੀਜ਼ ਹੋਈ ਸੀ, ਜਿਸ ‘ਚ ਉਸ ਨੇ ਨਿੱਕੋ ਦੇ ਕਿਰਦਾਰ ਨੂੰ ਨਿਭਾਇਆ ਸੀ। ਇਸ ਫ਼ਿਲਮ ਨੇ ਸਿਨੇਮਾਘਰਾਂ ‘ਚ ਖੂਬ ਕਮਾਲ ਦਿਖਾਇਆ ਹੈ। ‘ਗੋਡੇ ਗੋਡੇ ਚਾਅ’ ਫ਼ਿਲਮ ’ਚ ਸੋਨਮ ਬਾਜਵਾ, ਤਾਨੀਆ, ਨਿਰਮਲ ਰਿਸ਼ੀ, ਰੁਪਿੰਦਰ ਰੂਪੀ, ਗੀਤਾਜ਼ ਬਿੰਦਰਖੀਆ ਤੇ ਗੁਰਜੈਜ਼ ਵੀ ਮੁੱਖ ਭੂਮਿਕਾਵਾਂ ’ਚ ਹਨ। ਫ਼ਿਲਮ ਨੂੰ ਵਿਜੇ ਕੁਮਾਰ ਅਰੋੜਾ ਨੇ ਡਾਇਰੈਕਟ ਕੀਤਾ ਹੈ। ਇਸ ਫ਼ਿਲਮ ਨੂੰ ਜ਼ੀ ਸਟੂਡੀਓਜ਼ ਤੇ ਵਰੁਣ ਅਰੋੜਾ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ, ਜਿਸ ਦੀ ਕਹਾਣੀ ਜਗਦੀਪ ਸਿੱਧੂ ਨੇ ਲਿਖੀ ਹੈ।

Add a Comment

Your email address will not be published. Required fields are marked *