ਜਲੰਧਰ ਵਾਲੇ ‘ਕੈਰੀ ਆਨ ਜੱਟਾ 3’ ਲਈ ਨੇ ਬੇਹੱਦ ਉਤਸ਼ਾਹਿਤ
![](http://mehakewattan.com/wp-content/uploads/2023/06/2023_6image_12_29_422300096carryonjatta3jalandhar.-ll.jpg)
ਜਲੰਧਰ– ਬੀਤੀ ਰਾਤ ‘ਕੈਰੀ ਆਨ ਜੱਟਾ 3’ ਫ਼ਿਲਮ ਦੀ ਸਟਾਰ ਕਾਸਟ ਜਲੰਧਰ ਪਹੁੰਚੀ। ਇਸ ਦੌਰਾਨ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ ਤੇ ਕਵਿਤਾ ਕੌਸ਼ਿਕ ਨੇ ਉਚੇਚੇ ਤੌਰ ’ਤੇ ਹਾਜ਼ਰੀ ਲਗਵਾਈ। ਨਾਲ ਹੀ ਗਾਇਕਾ ਜੋੜੀ ਹਸ਼ਮਤ ਸੁਲਤਾਨਾ ਨੇ ਵੀ ਆਪਣੇ ਗੀਤਾਂ ਨਾਲ ਹਾਜ਼ਰੀਨ ਨੂੰ ਮੰਤਰ ਮੁਗਧ ਕੀਤਾ। ਦੱਸ ਦੇਈਏ ਕਿ ‘ਕੈਰੀ ਆਨ ਜੱਟਾ 3’ ਫ਼ਿਲਮ ਦੀ ਟੀਮ ਜਲੰਧਰ ਦੀ ਕ੍ਰਿਸਟਲ ਮਾਰਕੀਟ ਵਿਖੇ ਪਹੁੰਚੀ ਸੀ। ਇਸ ਦੌਰਾਨ ਫ਼ਿਲਮ ਨੂੰ ਲੈ ਕੇ ਲੋਕਾਂ ਦਾ ਕ੍ਰੇਜ਼ ਵੀ ਰੱਜ ਕੇ ਦੇਖਣ ਨੂੰ ਮਿਲਿਆ, ਜੋ ਤੁਸੀਂ ਹੇਠਾਂ ਦਿੱਤੀ ਵੀਡੀਓ ’ਤੇ ਕਲਿੱਕ ਕਰਕੇ ਦੇਖ ਸਕਦੇ ਹੋ–
ਫ਼ਿਲਮ ’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ। ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।