ਰਾਘਵ ਚੱਢਾ ਨਾਲ ਅੰਮ੍ਰਿਤਸਰ ਪਹੁੰਚੀ ਪਰਿਣੀਤੀ ਚੋਪੜਾ

ਅੰਮ੍ਰਿਤਸਰ: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਤਿਆਰੀਆਂ ’ਚ ਰੁੱਝੇ ਹੋਏ ਹਨ। ਹਾਲ ਹੀ ’ਚ 13 ਮਈ ਨੂੰ ਦੋਵਾਂ ਦੀ ਮੰਗਣੀ ਹੋਈ ਸੀ। ਅੱਜ ਦੋਵੇਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ। ਸ਼ੁੱਕਰਵਾਰ ਰਾਤ ਨੂੰ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਵੇਖਿਆ ਗਿਆ। ਭਲਕੇ ਦੋਵੇਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ  ਹੋਣਗੇ। ਮੰਗਣੀ ਮਗਰੋਂ ਦੋਵੇਂ ਇਕੱਠੇ ਵਿਆਹ ਦੀਆਂ ਤਿਆਰੀਆਂ ‘ਚ ਰੁੱਝੇ ਹੋਏ ਹਨ। ਇਸ ਦੇ ਨਾਲ ਹੀ ਦੋਵੇਂ ਇਕੱਠੇ ਸਮਾਂ ਵੀ ਬਿਤਾ ਰਹੇ ਹਨ।

ਕੁੱਝ ਸਮਾਂ ਪਹਿਲਾਂ ਉਨ੍ਹਾਂ ਦੀ ਲੰਡਨ ਦੀ ਇਕ ਤਸਵੀਰ ਵੀ ਸਾਹਮਣੇ ਆਈ ਸੀ। ਇਸ ਤੋਂ ਇਲਾਵਾ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੌਰਾਨ ਵੀ ਉਨ੍ਹਾਂ ਦੇ ਚਾਹੁਣ ਵਾਲਿਆਂ ਨੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸੀ। ਇਸ ਤੋਂ ਪਹਿਲਾਂ ਰਾਘਵ ਅਤੇ ਪਰਿਣੀਤੀ ਨੇ ਮੋਹਾਲੀ ’ਚ ਆਈ. ਪੀ. ਐੱਲ. ਮੈਚ ਵੀ ਦੇਖਿਆ ਸੀ।

Add a Comment

Your email address will not be published. Required fields are marked *