ਤੀਸਤਾ ਸੀਤਲਵਾੜ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਨਵੀਂ ਦਿੱਲੀ : ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਤੀਸਤਾ ਨੂੰ ਅੰਤ੍ਰਿਮ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਸੀਂ ਗੁਜਰਾਤ ਹਾਈ ਕੋਰਟ ਦੇ ਹੁਕਮ ‘ਤੇ ਰੋਕ ਲਾਉਂਦੇ ਹਾਂ। ਗੁਜਰਾਤ ਹਾਈ ਕੋਰਟ ਨੇ ਸ਼ਨੀਵਾਰ ਨੂੰ ਸੀਤਲਵਾੜ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਤੇ ਉਸ ਨੂੰ ਤੁਰੰਤ ਆਤਮ-ਸਮਰਪਣ ਕਰਨ ਦਾ ਹੁਕਮ ਦਿੱਤਾ ਸੀ। ਇਸ ਦੇ ਨਾਲ ਹੀ ਹਾਈ ਕੋਰਟ ਤੋਂ ਮਿਲੇ ਝਟਕੇ ਤੋਂ ਬਾਅਦ ਉਹ ਸੁਪਰੀਮ ਕੋਰਟ ਪਹੁੰਚੀ ਸੀ, ਜਿੱਥੇ ਸ਼ਨੀਵਾਰ ਰਾਤ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ ਤੇ ਉਸ ਨੂੰ ਅੰਤ੍ਰਿਮ ਰਾਹਤ ਦਿੱਤੀ ਗਈ।

ਸੁਪਰੀਮ ਕੋਰਟ ਨੇ ਤੀਸਤਾ ਸੀਤਲਵਾੜ ਨੂੰ ਨਿਯਮਤ ਜ਼ਮਾਨਤ ਦਾਇਰ ਕਰਨ ਲਈ 7 ਦਿਨਾਂ ਦਾ ਸਮਾਂ ਦਿੱਤਾ ਹੈ, ਨਾਲ ਹੀ ਗੁਜਰਾਤ ਹਾਈ ਕੋਰਟ ਦੇ ਹੁਕਮਾਂ ‘ਤੇ ਇਕ ਹਫ਼ਤੇ ਦੀ ਰੋਕ ਲਗਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ 2001 ਦੇ ਗੋਧਰਾ ਦੰਗਿਆਂ ਦੇ ਮਾਮਲੇ ‘ਚ ਤਤਕਾਲੀਨ ਗੁਜਰਾਤ ਸਰਕਾਰ ਦੇ ਉੱਚ ਅਹੁਦਾ ਅਧਿਕਾਰੀਆਂ ਨੂੰ ਫਸਾਉਣ ਲਈ ਕਥਿਤ ਰੂਪ ਨਾਲ ਫਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ‘ਚ ਦਰਜ ਇਕ ਮਾਮਲੇ ‘ਚ ਗੁਜਰਾਤ ਹਾਈ ਕੋਰਟ ਨੇ ਤੀਸਤਾ ਸੀਤਲਵਾੜ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ। ਗੁਜਰਾਤ ਹਾਈ ਕੋਰਟ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਉਸ ਨੇ ਰਾਹਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।

Add a Comment

Your email address will not be published. Required fields are marked *