CM ਮਾਨ ਵੱਲੋਂ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਚੁਣੌਤੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹਿਮਾਚਲ ਸਰਕਾਰ ਵੱਲੋਂ ਚੰਡੀਗੜ੍ਹ ਉੱਤੇ ਕੀਤੇ ਦਾਅਵੇ ਬਾਰੇ ਆਪਣੀ ਪਾਰਟੀ ਦਾ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ ਹੈ। ਇਕ ਬਿਆਨ ’ਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ ‘ਭਾਜਪਾ’ (ਬਾਜਵਾ) ਵੱਲੋਂ ਇਸ ਮੁੱਦੇ ਉੱਤੇ ਚੁੱਪ ਸਾਧ ਲੈਣਾ ਬਹੁਤ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਬਾਜਵਾ ਨੂੰ ਹਿਮਾਚਲ ‘ਚ ਕਾਂਗਰਸ ਸਰਕਾਰ ਦੇ ਝੂਠੇ ਦਾਅਵੇ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਮਾਨ ਨੇ ਤੰਜ ਕੱਸਦਿਆਂ ਕਿਹਾ ਕਿ ਬਾਜਵਾ, ਜਿਨ੍ਹਾਂ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਗੰਢਤੁੱਪ ਹੈ, ਨੂੰ ਇਸ ਮਸਲੇ ‘ਤੇ ਭਗਵਾ ਪਾਰਟੀ ਦਾ ਸਟੈਂਡ ਵੀ ਸਪੱਸ਼ਟ ਕਰ ਦੇਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਅਜਿਹੇ ਨੇਤਾ ਬਾਕੀ ਸੂਬਿਆਂ ’ਚ ਆਪਣੇ ਸਿਆਸੀ ਮੁਫ਼ਾਦ ਪਾਲਣ ਲਈ ਸੂਬੇ ਦੇ ਮਸਲਿਆਂ ‘ਤੇ ਪੈਂਤੜਾ ਬਦਲ ਲੈਂਦੇ ਹਨ। ਸੀਐੱਮ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਸੀ, ਹੈ ਤੇ ਸਦਾ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ‘ਤੇ ਵਚਨਬੱਧ ਹੈ।

Add a Comment

Your email address will not be published. Required fields are marked *