MP : ਸੀਧੀ ਪਿਸ਼ਾਬਕਾਂਡ ਦਾ ਮੁਲਜ਼ਮ ਗ੍ਰਿਫ਼ਤਾਰ

 ਮੱਧ ਪ੍ਰਦੇਸ਼ ਦੇ ਸੀਧੀ ਜ਼ਿਲ੍ਹੇ ‘ਚ ਇਕ ਆਦਿਵਾਸੀ ਨੌਜਵਾਨ ‘ਤੇ ਪਿਸ਼ਾਬ ਕਰਨ ਦੀ ਘਟਨਾ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਸੀਐੱਮ ਸ਼ਿਵਰਾਜ ਸਿੰਘ ਚੌਹਾਨ ਸਖ਼ਤ ਨਜ਼ਰ ਆ ਰਹੇ ਹਨ। ਉਨ੍ਹਾਂ ਘਟਨਾ ਦਾ ਨੋਟਿਸ ਲੈਂਦਿਆਂ ਮੁਲਜ਼ਮ ਪ੍ਰਵੇਸ਼ ਸ਼ੁਕਲਾ ਖ਼ਿਲਾਫ਼ ਐੱਨਐੱਸਏ ਤਹਿਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਮੁਲਜ਼ਮ ਪ੍ਰਵੇਸ਼ ਸ਼ੁਕਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਸੀ ਤੇ ਹੁਣ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਏਐੱਸਪੀ ਸੀਧੀ ਅੰਜੂ ਲਤਾ ਪਟਲੇ ਦੇ ਦੱਸਣ ਮੁਤਾਬਕ ਪ੍ਰਵੇਸ਼ ਸ਼ੁਕਲਾ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

ਜਾਣਕਾਰੀ ਮੁਤਾਬਕ ਮਾਨਸਿਕ ਤੌਰ ‘ਤੇ ਬਿਮਾਰ ਆਦਿਵਾਸੀ ਨੌਜਵਾਨ ‘ਤੇ ਪਿਸ਼ਾਬ ਕਰਨ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਸੂਬੇ ‘ਚ ਹੜਕੰਪ ਮਚ ਗਿਆ। ਮੁਲਜ਼ਮ ਭਾਜਪਾ ਆਗੂ ਦੱਸਿਆ ਜਾ ਰਿਹਾ ਹੈ, ਜਿਸ ਨੂੰ ਪੁਲਸ ਨੇ 4-5 ਜੁਲਾਈ ਨੂੰ ਸਵੇਰੇ 2 ਵਜੇ ਗ੍ਰਿਫ਼ਤਾਰ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਨੇ ਪ੍ਰਵੇਸ਼ ਸ਼ੁਕਲਾ ਨੂੰ ਸਾਈਬਰ ਸੈੱਲ ਦੀ ਮਦਦ ਨਾਲ ਸੀਧੀ ਜ਼ਿਲ੍ਹੇ ਦੇ ਪਿੰਡ ਕੁਬਰੀ ਦੇ ਖੈਰਹਵਾ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਘਟਨਾ ਦੇ ਬਾਅਦ ਤੋਂ ਹੀ ਲੋਕੇਸ਼ਨ ਬਦਲ ਕੇ ਪੁਲਸ ਨੂੰ ਚਕਮਾ ਦੇ ਰਿਹਾ ਸੀ।

Add a Comment

Your email address will not be published. Required fields are marked *