ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਤਿਆਰੀ ‘ਚ ਸਰਕਾਰ

ਚੰਡੀਗੜ੍ ਹਰਿਆਣਾ ਸਰਕਾਰ ਜਲਦ ਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ ‘ਚ ਹੈ। ਸਰਕਾਰ ਨੇ ਇਸ ਲਈ ਨਿਯਮ ਬਣਾਉਣ ਦੀ ਕਵਾਇਦ ਵੀ ਸ਼ੁਰੂ ਕਰ ਦਿੱਤੀ ਹੈ। ਹਰਿਆਣਾ ਕੈਬਨਿਟ ਨੇ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰੰਬਧਕ ਕਮੇਟੀ (ਵਾਰਡਾਂ ਦੀ ਹੱਦਬੰਦੀ ਅਤੇ ਚੋਣ) ਨਿਯਮ, 2023 ਦੇ ਨਿਰਮਾਣ ਸਬੰਧੀ ਪ੍ਰਸਤਾਅ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਕ ਪ੍ਰੈੱਸ ਬਿਆਨ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ। 

ਪਿਛਲੇ ਸਾਲ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ (ਪ੍ਰਬੰਧਨ) ਐਕਟ 2014 ਦੀ ਸੰਵਿਧਾਨਕ ਵੈਧਤਾ ਨੂੰ  ਬਰਕਰਾਰ ਰੱਖਣ ਤੋਂ ਬਾਅਦ ਹਰਿਆਣਾ ਵਿਚ ਗੁਰਦੁਆਰਿਆਂ ਦੇ ਮਾਮਲਿਆਂ ਦੇ ਪ੍ਰਬੰਧਨ ਲਈ ਇਕ ਵੱਖਰੀ ਕਮੇਟੀ ਦਾ ਗਠਨ ਕੀਤਾ ਸੀ। ਇਸ ਤੋਂ ਬਾਅਦ, ਹਰਿਆਣਾ ਸਰਕਾਰ ਨੇ ਇਕ ਐਡਹਾਕ ਗੁਰਦੁਆਰਾ ਕਮੇਟੀ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ ਦਾ ਗਠਨ ਕੀਤਾ ਸੀ। ਬਿਆਨ ਵਿਚ ਕਿਹਾ ਗਿਆ ਹੈ ਕਿ ਐੱਚ.ਐੱਸ.ਜੀ.ਐੱਮ.ਸੀ. ਦਾ ਕਾਰਜਕਾਲ 18 ਮਹੀਨਿਆਂ ਵਿਚ ਖ਼ਤਮ ਹੋ ਰਿਹਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਐੱਚ.ਐੱਸ.ਜੀ.ਐੱਮ.ਸੀ. ਦੇ ਮੈਂਬਰਾਂ ਨੂੰ ਚੁਣਨ ਲਈ ਹਰਿਆਣਾ ਵਿਚ ਗੁਰਦੁਆਰਿਆਂ ਦੀ ਚੋਣ ਕਰਵਾਉਣੀ ਜ਼ਰੂਰੀ ਹੈ ਤੇ ਇਸ ਉਦੇਸ਼ ਲਈ ਨਿਯਮ ਬਣਾਏ ਜਾਣ ਦੀ ਲੋੜ ਹੈ। 

Add a Comment

Your email address will not be published. Required fields are marked *