ਪਹਾੜ ਤੋਂ ਚੱਟਾਨ ਡਿੱਗਣ ਨਾਲ ਚਕਨਾਚੂਰ ਹੋਈਆਂ ਕਾਰਾਂ

ਨਾਗਾਲੈਂਡ ਦੇ ਦੀਮਾਪੁਰ ਤੇ ਕੋਹਿਮਾ ਦੇ ਵਿਚਾਲੇ ਚੁਮੂਕੇਦੀਮਾ ‘ਚ ਮੰਗਲਵਾਰ ਸ਼ਾਮ ਨੂੰ ਇਕ ਪਹਾੜੀ ਤੋਂ ਇਕ ਚੱਟਾਨ ਡਿੱਗਣੀ ਸ਼ੁਰੂ ਹੋਈ, ਜਿਸ ਦੀ ਲਪੇਟ ‘ਚ ਆ ਕੇ ਸੜਕ ‘ਤੇ ਜਾ ਰਹੀਆਂ 2 ਕਾਰਾਂ ਪੂਰੀ ਤਰ੍ਹਾਂ ਚਕਨਾਚੂਰ ਹੋ ਗਈਆਂ। ਇਸ ਹਾਦਸੇ ਵਿੱਚ ਕਾਰ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ।

ਭਾਰੀ ਮੀਂਹ ਕਾਰਨ ਸ਼ਾਮ 5 ਵਜੇ ਦੇ ਕਰੀਬ ਵਾਪਰੇ ਇਸ ਹਾਦਸੇ ਵਿੱਚ 3 ਹੋਰ ਗੰਭੀਰ ਜ਼ਖ਼ਮੀ ਹੋ ਗਏ। ਹਾਲਾਂਕਿ, ਅਜੇ ਤੱਕ ਪੀੜਤਾਂ ਦੀ ਪਛਾਣ ਨਹੀਂ ਹੋ ਸਕੀ। ਇਸ ਹਾਦਸੇ ਦਾ ਵੀਡੀਓ ਵੀ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਇਸ ਪੱਥਰ ਦੇ ਡਿੱਗਣ ਕਾਰਨ 2 ਕਾਰਾਂ ਚਕਨਾਚੂਰ ਹੋ ਗਈਆਂ। ਸਮਾਚਾਰ ਏਜੰਸੀ ਪੀ.ਟੀ.ਆਈ. ਮੁਤਾਬਕ ਹਾਦਸੇ ‘ਚ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਈ।

Add a Comment

Your email address will not be published. Required fields are marked *