CM ਮਾਨ ਦੇ ਵਿਆਹ ਦੀ ਵਰ੍ਹੇਗੰਢ ਮੌਕੇ ਪਰਿਵਾਰ ਸਣੇ ਪਾਰਟੀ ‘ਚ ਪਹੁੰਚੇ ਗਿੱਪੀ ਗਰੇਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਗੁਰਪ੍ਰੀਤ ਕੌਰ ਨਾਲ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ’ਤੇ ਸ਼ੁੱਕਰਵਾਰ ਰਾਤ ਚੰਡੀਗੜ੍ਹ ਕਲੱਬ ਵਿਖੇ ਰਾਤਰੀ ਭੋਜ ਦਿੱਤਾ। ਇਸ ਲਈ ਉਨ੍ਹਾਂ ਪਾਰਟੀ ਦੇ ਸੰਸਦ ਮੈਂਬਰਾਂ, ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਨੂੰ ਸੱਦਾ ਦਿੱਤਾ ਸੀ। ਸਵੇਰੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਨੂੰ ਉਨ੍ਹਾਂ ਦੇ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੱਤੀ ਅਤੇ ਪਰਮਾਤਮਾ ਕੋਲੋਂ ਉਨ੍ਹਾਂ ਲਈ ਖੁਸ਼ੀਆਂ ਦੀ ਅਰਦਾਸ ਕੀਤੀ।

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਆਪਣੀ ਪਤਨੀ ਸੁਨੀਤਾ ਰਿੰਕੂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ੁੱਭ ਕਾਮਨਾਵਾਂ ਦੇਣ ਲਈ ਸਮਾਗਮ ‘ਚ ਸ਼ਾਮਲ ਹੋਏ।  ਉਥੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਵੀ ਆਪਣੇ ਪਰਿਵਾਰ ਸਮੇਤ ਸੀ. ਐੱਮ ਦੀ ਪਾਰਟੀ ‘ਚ ਪਹੁੰਚੇ। ਇਸ ਦੌਰਾਨ ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਤੇ ਪੁੱਤਰ ਗੁਰਬਾਜ਼ ਨੇ ਆਪਣੇ ਦਿਲਕਸ਼ ਅੰਦਾਜ਼ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਆਕਰਸ਼ਿਤ ਕੀਤਾ।

ਇਸ ਤੋਂ ਇਲਾਵਾ ਗੁਰਬਾਜ਼ ਨੇ ਸੀ. ਐੱਮ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਵੀ ਖ਼ੂਬ ਮਸਤੀ ਕੀਤੀ। ਇਸ ਦੌਰਾਨ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਦੋਵੇਂ ਮਸਤੀ ਕਰਦੇ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਇਸ ਸਮਾਗਮ ‘ਚ ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ ਅਤੇ ਹੋਰ ਨਜ਼ਦੀਕੀ ਰਿਸ਼ਤੇਦਾਰ ਵੀ ਹਾਜ਼ਰ ਸਨ। ਮੁੱਖ ਮੰਤਰੀ ਭਗਵੰਤ ਮਾਨ ਕਾਫੀ ਖ਼ੁਸ਼ ਨਜ਼ਰ ਆ ਰਹੇ ਸਨ। ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰ ਖ਼ੁਦ ਵੀ ਵਧਾਈ ਦੇਣ ਆਏ ਮਹਿਮਾਨਾਂ ਦਾ ਸੁਆਗਤ ਕਰ ਰਹੇ ਸਨ।

Add a Comment

Your email address will not be published. Required fields are marked *