ਭਾਰੀ ਮੀਂਹ ਦੇ ਮੱਦੇਨਜ਼ਰ ਪੰਜਾਬੀ ਯੂਨੀਵਰਸਿਟੀ ਪਟਿਆਲਾ ’ਚ 10 ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਰੱਦ

ਪਟਿਆਲਾ : ਪੰਜਾਬ ‘ਚ ਭਾਰੀ ਮੀਂਹ ਕਾਰਨ ਸਰਕਾਰ ਨੇ 10 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਦੇ ਫ਼ੈਸਲੇ ਤੋਂ ਬਾਅਦ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਵੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਯੂਨੀਵਰਸਿਟੀ ਦੇ ਪ੍ਰੀਖਿਆ ਕੰਟਰੋਲਰ ਨੇ 9 ਜੁਲਾਈ ਨੂੰ ਪੱਤਰ ਜਾਰੀ ਕੀਤਾ ਹੈ, ਜਿਸ ਵਿੱਚ 10 ਜੁਲਾਈ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਪੱਤਰ ਵਿੱਚ ਦੱਸਿਆ ਗਿਆ ਹੈ ਕਿ 10 ਜੁਲਾਈ ਨੂੰ ਹੋਣ ਵਾਲੀ ਪ੍ਰੀਖਿਆ ਦੀ ਅਗਲੀ ਮਿਤੀ ਅਤੇ ਡੇਟਸ਼ੀਟ ਜਲਦ ਹੀ ਪੀਯੂ ਦੀ ਅਧਿਕਾਰਤ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੀ ਜਾਵੇਗੀ। ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਸੂਬੇ ’ਚ ਐਲਾਨੇ ਗਏ ਰੈੱਡ ਅਲਰਟ/ਪ੍ਰਬੰਧਕੀ ਕਾਰਨਾਂ ਕਰਕੇ 10 ਜੁਲਾਈ ਸੋਮਵਾਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ। ਜਾਣਕਾਰੀ ਦਿੰਦਿਆਂ ਕੰਟਰੋਲਰ ਪ੍ਰੀਖਿਆਵਾਂ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਦੀਆਂ ਮਿਤੀਆਂ ਸਬੰਧੀ ਬਾਅਦ ’ਚ ਸੂਚਿਤ ਕੀਤਾ ਜਾਵੇਗਾ। ਪ੍ਰੀਖਿਆਵਾਂ ਦੀਆਂ ਮਿਤੀਆਂ ਸਬੰਧੀ ਡੇਟਸੀਟਾਂ ਯੂਨੀਵਰਸਿਟੀ ਦੀ ਵੈੱਬਸਾਈਟ ’ਤੇ ਅਪਲੋਡ ਕਰ ਦਿੱਤੀਆਂ ਜਾਣਗੀਆਂ।

Add a Comment

Your email address will not be published. Required fields are marked *