ਬਰਾਤੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗੀ, 7 ਲੋਕਾਂ ਦੀ ਮੌਤ
July 11, 2023
![](http://mehakewattan.com/wp-content/uploads/2023/07/download-1-1.jpg)
ਅਮਰਾਵਤੀ – ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ‘ਚ ਮੰਗਲਵਾਰ ਤੜਕੇ ਬਾਰਾਤ ‘ਚ ਸ਼ਾਮਲ ਮੈਂਬਰਾਂ ਨੂੰ ਲਿਜਾ ਰਹੀ ਇਕ ਬੱਸ ਨਹਿਰ ‘ਚ ਡਿੱਗ ਗਈ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ.ਐੱਸ. ਜਗਨਮੋਹਨ ਰੈੱਡੀ ਦੇ ਦਫ਼ਤਰ ਵਲੋਂ ਜਾਰੀ ਇਕ ਬਿਆਨ ‘ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੇ ਇਸ ਹਾਦਸੇ ‘ਤੇ ਦੁਖ਼ ਜ਼ਾਹਰ ਕੀਤਾ ਹੈ। ਬਿਆਨ ਅਨੁਸਾਰ, ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਦੇ ਇਲਾਜ ਦੀ ਵਿਵਸਥਾ ਕਰਨ ਦਾ ਨਿਰਦੇਸ਼ ਦਿੱਤਾ ਹੈ।