ਧੁੱਸੀ ਬੰਨ੍ਹ 2 ਥਾਵਾਂ ਤੋਂ ਟੁੱਟਿਆ, ਗਿੱਦੜਪਿੰਡੀ ‘ਚ ਭਰਿਆ ਪਾਣੀ

ਲੋਹੀਆਂ : ਪੰਜਾਬ ‘ਚ ਪਏ ਭਾਰੀ ਮੀਂਹ ਕਾਰਨ ਹਰ ਪਾਸੇ ਹਾਲਾਤ ਵਿਗੜੇ ਹੋਏ ਹਨ ਅਤੇ ਪਾਣੀ ਲੋਕਾਂ ਦੇ ਘਰਾਂ ਅਤੇ ਖੇਤਾਂ ‘ਚ ਫਿਰ ਰਿਹਾ ਹੈ। ਥਾਂ-ਥਾਂ ‘ਤੇ ਨਹਿਰਾਂ ਦੇ ਬੰਨ੍ਹ੍ ਟੁੱਟ ਰਹੇ ਹਨ। ਇਸ ਦਰਮਿਆਨ ਸਤਲੁਜ ਦਰਿਆ ‘ਚ ਆਏ ਸਮਰੱਥਾ ਤੋਂ ਵੱਧ ਪਾਣੀ ਨੇ 2 ਥਾਵਾਂ ਤੋਂ ਧੁੱਸੀ ਬੰਨ੍ਹ ਤੋੜ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਬੰਨ੍ਹ ‘ਚ ਇਕ ਪਾੜ ਰਾਤ ਦੇ 12.40 ਦੇ ਕਰੀਬ ਅਤੇ ਦੂਜਾ ਪਾੜ ਤੜਕੇ 2 ਵਜੇ ਲੱਖੂ ਦੀਆਂ ਛੰਨਾਂ ਅਤੇ ਨਸੀਰਪੁਰ ਤੋਂ ਪਿਆ ਹੈ।

ਚਸ਼ਮਦੀਦਾਂ ਮੁਤਾਬਕ ਪਹਿਲਾਂ ਬੰਨ੍ਹ ‘ਚ ਘਰਲ ਪਿਆ, ਜੋ ਜੱਦੋ-ਜਹਿਦ ਦੇ ਬਾਵਜੂਦ ਪੂਰ ਨਹੀਂ ਹੋਈ ਅਤੇ ਕੁੱਝ ਸਮੇਂ ਦਰਮਿਆਨ ਦੇਖਦੇ ਹੀ ਦੇਖਦੇ ਪਾੜ ਪੈ ਗਿਆ, ਜਿਸ ਕਾਰਨ ਬੰਨ੍ਹ ਟੁੱਟ ਗਿਆ। ਇਸ ਨਾਲ ਲੋਹੀਆਂ ਅਤੇ ਗਿੱਦੜਪਿੰਡ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਪਾਣੀ ਭਰ ਗਿਆ, ਜਿਸ ਤੋਂ ਬਾਅਦ ਐੱਨ. ਡੀ. ਆਰ. ਐੱਫ. ਨੇ ਰੈਸਕਿਊ ਆਪਰੇਸ਼ਨ ਚਲਾਇਆ। ਇਸ ਦੇ ਨਾਲ ਹੀ ਭਾਖੜਾ ਬੰਨ੍ਹ ‘ਚ 20 ਫੁੱਟ ਤੱਕ ਹੋਰ ਪਾਣੀ ਸਟੋਰ ਕਰਨ ਦੀ ਸਮਰੱਥ ਬਚੀ ਹੈ। ਇਸ ਤੋਂ ਬਾਅਦ ਹੈੱਡ ਖੋਲ੍ਹ ਦਿੱਤੇ ਜਾਣਗੇ।

Add a Comment

Your email address will not be published. Required fields are marked *