‘ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ’ ਫ਼ਿਲਮ ਦਾ ਖ਼ੂਬਸੂਰਤ ਗੀਤ ‘ਤੇਰੇ ਬੋਲ’ ਰਿਲੀਜ਼

ਪੰਜਾਬੀ ਫ਼ਿਲਮ ‘ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ’ 14 ਅਪ੍ਰੈਲ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਹਰੀਸ਼ ਵਰਮਾ ਤੇ ਸਿਮੀ ਚਾਹਲ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਦੇ ਟਰੇਲਰ ਤੋਂ ਲੈ ਕੇ ਗੀਤਾਂ ਤਕ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹੁਣ ਫ਼ਿਲਮ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ, ਜਿਸ ਦਾ ਨਾਂ ‘ਤੇਰੇ ਬੋਲ’ ਹਨ। ਇਸ ਗੀਤ ਨੂੰ ਪ੍ਰਭ ਗਿੱਲ ਨੇ ਗਾਇਆ ਹੈ, ਜਿਸ ਦੇ ਬੋਲ ਅਮਰ ਵਿਰਕ ਨੇ ਲਿਖੇ ਹਨ ਤੇ ਸੰਗੀਤ ਬਲੇਜ਼ ਮਿਊਜ਼ਿਕ ਨੇ ਦਿੱਤਾ ਹੈ।

ਫ਼ਿਲਮ ਵੈਸਟਾਵੰਡਰ ਮੋਸ਼ਨ ਪਿਕਚਰਜ਼ ਤੇ ਅੰਬਰਸਰੀਏ ਪ੍ਰੋਡਕਸ਼ਨਜ਼ ਦੀ ਪੇਸ਼ਕਸ਼ ਹੈ। ਫ਼ਿਲਮ ਨੂੰ ਜਤਿੰਦਰ ਸਿੰਘ ਲਵਲੀ ਨੇ ਪ੍ਰੋਡਿਊਸ ਕੀਤਾ ਹੈ, ਜਿਸ ਦੇ ਕੋ-ਪ੍ਰੋਡਿਊਸਰ ਧੀਰਜ ਕੁਮਾਰ ਤੇ ਕਰਨ ਸੰਧੂ ਹਨ। ਇਹ ਫ਼ਿਲਮ 14 ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਨੂੰ ਰਿਧਮ ਬੁਆਏਜ਼ ਵਲੋਂ ਦੁਨੀਆ ਭਰ ’ਚ ਰਿਲੀਜ਼ ਕੀਤਾ ਜਾ ਰਿਹਾ ਹੈ।

ਫ਼ਿਲਮ ’ਚ ਬੀ. ਐੱਨ. ਸ਼ਰਮਾ, ਜਤਿੰਦਰ ਕੌਰ, ਅਨੀਤਾ ਦੇਵਗਨ, ਸੁਖਵਿੰਦਰ ਚਾਹਲ, ਧੀਰਜ ਕੁਮਾਰ, ਅਸ਼ੋਕ ਪਾਠਕ, ਸੁਮਿਤ ਗੁਲਾਟੀ, ਸੀਮਾ ਕੌਸ਼ਲ, ਪਰਕਾਸ਼ ਗਾਧੂ, ਨੇਹਾ ਦਿਆਲ, ਕਮਲਦੀਪ ਕੌਰ, ਗੁਰਪ੍ਰੀਤ ਕੌਰ ਭੰਗੂ, ਸਮਰੀਤ ਬਾਜਵਾ ਤੇ ਪਰਵੀਨ ਬਾਨੀ ਵੀ ਅਹਿਮ ਕਿਰਦਾਰਾਂ ’ਚ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਲਾਡਾ ਸਿਆਨ ਘੁੰਮਣ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਕਰਨ ਸੰਧੂ ਤੇ ਧੀਰਜ ਕੁਮਾਰ ਨੇ ਲਿਖੀ ਹੈ।

Add a Comment

Your email address will not be published. Required fields are marked *