ਬਿਸ਼ਨੋਈ ਗੈਂਗ ਦਾ ਖ਼ਾਸ ਗੈਂਗਸਟਰ ਗੁਰਗਾ ਗ੍ਰਿਫ਼ਤਾਰ
July 12, 2023
![](http://mehakewattan.com/wp-content/uploads/2023/07/2023_7image_10_47_530477688gurga-ll.jpg)
ਚੰਡੀਗੜ੍ਹ : ਪੰਜਾਬ ਪੁਲਸ ਦੀ ਏ. ਜੀ. ਐੱਫ. ਟੀ. ਟੀਮ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਰਣਧੀਰ ਸਿੰਘ ਉਰਫ਼ ਫ਼ੌਜੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗੈਂਗਸਟਰ ਰਣਧੀਰ ਸਿੰਘ ‘ਤੇ ਪੰਜਾਬ ਅਤੇ ਹਰਿਆਣਾ ‘ਚ ਕਈ ਅਪਰਾਧਿਕ ਮਾਮਲੇ ਦਰਜ ਹਨ। ਦੋਸ਼ੀ ਨੂੰ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਨੇ ਟਾਰਗੇਟ ਕੀਲਿੰਗ ਲਈ ਰੱਖਿਆ ਹੋਇਆ ਸੀ। ਪੰਜਾਬ ਪੁਲਸ ਨੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਦਿਆਂ ਦੱਸਿਆ ਕਿ ਫੜ੍ਹੇ ਗਏ ਗੈਂਗਸਟਰ ਤੋਂ 1 ਪਿਸਤੌਲ, 10 ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਫਿਲਹਾਲ ਗੈਂਗਸਟਰ ਤੋਂ ਪੁਲਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਕਈ ਵੱਡੇ ਖ਼ੁਲਾਸੇ ਹੋ ਸਕਦੇ ਹਨ।