‘ਆਦਿਪੁਰਸ਼’ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਵਾਦ-ਵਿਵਾਦ ਵਾਲੀ ਫ਼ਿਲਮ ‘ਆਦਿਪੁਰਸ਼’ ਦੇ ਨਿਰਮਾਤਾਵਾਂ ਵੱਲੋਂ ਇਲਾਹਾਬਾਦ ਹਾਈ ਕੋਰਟ ਦੇ 27 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ ਵਿਰੁੱਧ ਦਾਇਰ ਪਟੀਸ਼ਨ ’ਤੇ ਤੁਰੰਤ ਸੁਣਵਾਈ ਤੋਂ ਬੁੱਧਵਾਰ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਫ਼ਿਲਮ ਦੇ ਨਿਰਮਾਤਾਵਾਂ ਵੱਲੋਂ ਪੇਸ਼ ਹੋਏ ਵਕੀਲ ਨੂੰ ਵੀਰਵਾਰ ਇਸ ਮਾਮਲੇ ਦਾ ਜ਼ਿਕਰ ਕਰਨ ਲਈ ਕਿਹਾ।

ਹਾਈ ਕੋਰਟ ਨੇ 30 ਜੂਨ ਨੂੰ ਫ਼ਿਲਮ ਦੇ ਨਿਰਮਾਤਾਵਾਂ ਨੂੰ 27 ਜੁਲਾਈ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ ਅਤੇ ਕੇਂਦਰ ਸਰਕਾਰ ਨੂੰ ਫਿਲਮ ’ਤੇ ਆਪਣੀ ਰਾਏ ਦੇਣ ਲਈ ਕਮੇਟੀ ਬਣਾਉਣ ਲਈ ਕਿਹਾ ਸੀ। ਫ਼ਿਲਮ ‘ਆਦਿਪੁਰਸ਼’ ਰਿਲੀਜ਼ ਹੋਣ ਵਾਲੇ ਦਿਨ ਤੋ ਹੀ ਵਿਵਾਦਾਂ ’ਚ ਘਿਰੀ ਹੋਈ ਹੈ । ਲੋਕਾਂ ਨੇ ਇਸ ਦੇ ਡਾਇਲਾਗਾਂ ਅਤੇ ਕਿਰਦਾਰਾਂ ਆਦਿ ’ਤੇ ਇਤਰਾਜ਼ ਉਠਾਏ ਹਨ।

Add a Comment

Your email address will not be published. Required fields are marked *